- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਕਾਲੀ ਦਲ ਦਾ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਦਾ ਚਿਹਰਾ ਨੰਗਾ ਹੋਇਆ: ਸੁਖਜਿੰਦਰ ਸਿੰਘ ਰੰਧਾਵਾ
ਕੇਂਦਰ ਸਰਕਾਰ ਨੂੰ ਸੂਬੇ ਦੇ ਹੱਕਾਂ ਨਾਲੋਂ ਬਾਦਲ ਪਰਿਵਾਰ ਦੇ ਹੱਕ ਵਧੇਰੇ ਪਿਆਰੇ: ਰੰਧਾਵਾ
ਚੰਡੀਗੜ – ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਰੱਖਣ ਦੇ ਸਮਾਗਮ ਦੌਰਾਨ ਫੈਡਰਲ ਢਾਂਚੇ ਪ੍ਰਤੀ ਅਖੌਤੀ ਪਿਆਰ ਜ਼ਾਹਰ ਕਰਨ ਵਾਲੇ ਅਕਾਲੀ ਦਲ ਦਾ ਅਸਲ ਚਿਹਰਾ ਨੰਗਾ ਹੋ ਗਿਆ ਹੈ। ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ‘ਤੇ ਸਿਆਸੀ ਰੋਟੀਆਂ ਸੇਕਣ ਵਾਲੇ ਅਕਾਲੀਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਦਿਆਂ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਨਜ਼ਰ ਅੰਦਾਜ਼ ਕੀਤਾ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਸ. ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਮਾਗਮ ਦੌਰਾਨ ਅਕਾਲੀ ਦਲ ਨੇ ਆਪਣੀ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਭਾਈਵਾਲ ਪਾਰਟੀ ਭਾਜਪਾ ਨਾਲ ਮਿਲ ਕੇ ਧਾਰਮਿਕ ਸਮਾਗਮ ਦਾ ਸਿਆਸੀਕਰਨ ਕਰਦਿਆਂ ਅਸੰਵਿਧਾਨਕ ਤੌਰ ਉਤੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਦਾ ਨਾਮ ਨੀਂਹ ਪੱਥਰ ਉਪਰ ਲਿਖਵਾਇਆ ਜੋ ਸਿੱਧੇ ਤੌਰ ਉਤੇ ਪੰਜਾਬ ਸੂਬੇ ਦੇ ਹੱਕਾਂ ਉਤੇ ਡਾਕਾ ਸੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਦੇ ਨੁਮਾਇੰਦਿਆਂ ਨਾਲੋਂ ਆਪਣੇ ਆਪ ਨੂੰ ਉਪਰ ਰੱਖਦਿਆਂ ਲੋਕਾਂ ਦੇ ਬੁਰੀ ਤਰਾਂ ਨਕਾਰੇ ਬਾਦਲ ਪਰਿਵਾਰ ਨੇ ਹੋਛੀ ਰਾਜਨੀਤੀ ਕਰ ਕੇ ਪ੍ਰੋਟੋਕਲ ਦੀ ਵੀ ਉਲੰਘਣਾ ਕੀਤੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੂਬਿਆਂ ਦੇ ਹੱਕਾਂ ਨਾਲੋਂ ਬਾਦਲ ਪਰਿਵਾਰ ਦੇ ਹੱਕ ਜ਼ਿਆਦਾ ਪਿਆਰੇ ਹਨ। ਉਨਾਂ ਕਿਹਾ ਕਿ ਪ੍ਰੋਟੋਕਲ ਅਨੁਸਾਰ ਕੋਈ ਵੀ ਸਾਬਕਾ ਮੁੱਖ ਮੰਤਰੀ ਜਾਂ ਉਪ ਮੁੱਖ ਮੰਤਰੀ ਦਾ ਨਾਮ ਨੀਂਹ ਪੱਥਰ ਉਪਰ ਨਹੀਂ ਆ ਸਕਦਾ ਅਤੇ ਨਾ ਹੀ ਮੰਚ ਉਪਰ ਬੈਠ ਸਕਦਾ ਹੈ। ਇਹ ਉਲੰਘਣਾ ਉਸ ਵੇਲੇ ਹੋਈ ਜਦੋਂ ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਦੇ ਰਾਜਪਾਲ ਮੰਚ ਉਪਰ ਬੈਠੇ ਸਨ।
ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਦੋਗਲੀ ਨੀਤੀ ਉਤੇ ਚੱਲਦਾ ਹੈ। ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੁੰਦੀ ਹੈ ਤਾਂ ਅਕਾਲੀ ਦਲ ਨੂੰ ਸੂਬਿਆਂ ਦੇ ਹੱਕ ਯਾਦ ਆ ਜਾਂਦੇ ਹਨ ਅਤੇ ਫੈਡਰਲ ਢਾਂਚੇ ਦੇ ਅਖੌਤੀ ਅਲੰਬਰਦਾਰ ਬਣ ਜਾਂਦੇ ਹਨ ਅਤੇ ਜਦੋਂ ਅਕਾਲੀ ਦਲ ਦੇ ਭਾਈਵਾਲਾਂ ਦੀ ਸਰਕਾਰ ਹੁੰਦੀ ਹੈ ਤਾਂ ਅਕਾਲੀ ਦਲ ਮਰਿਆਦਾਵਾਂ ਦੀਆਂ ਸਾਰੀਆਂ ਸੀਮਾਵਾਂ ਪਾਰ ਕਰਦਾ ਹੋਇਆ ਅਕਾਲੀ ਦਲ ਖੁਦ ਪੰਜਾਬ ਸੂਬੇ ਅੰਦਰ ਹੀ ਫੈਡਰਲ ਢਾਂਚੇ ਦੀ ਸੰਘੀ ਘੁੱਟ ਦਿੰਦਾ ਹੈ।ਸ. ਰੰਧਾਵਾ ਨੇ ਕਿਹਾ ਕਿ ਜਦੋਂ ਕੇਂਦਰ ਵਿੱਚ ਡਾ. ਮਨਮੋਹਨ ਸਿੰਘ ਦੀ ਸਰਕਾਰ ਸੀ ਤਾਂ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਰੱਖੇ ਗਏ ਸਮਾਗਮਾਂ ਦੌਰਾਨ ਸੂਬਾ ਸਰਕਾਰ ਨੂੰ ਪੂਰਾ ਆਦਰ-ਸਤਿਕਾਰ ਦਿੱਤਾ ਜਾਂਦਾ ਰਿਹਾ। ਉਨਾਂ ਦਿੰਦਿਆਂ ਦੱਸਿਆ ਕਿ ਰਿਫਾਇਨਰੀ, ਬਾਂਬਾ ਐਟਮੀ ਰਿਸਰਚ ਸੈਂਟਰ ਆਦਿ ਦੇ ਸਮਾਗਮਾਂ ਦੌਰਾਨ ਪੰਜਾਬ ਸਰਕਾਰ ਨੂੰ ਪੂਰਾ ਸਨਮਾਨ ਦਿੱਤਾ ਗਿਆ ਅਤੇ ਸੂਬੇ ਕਾਂਗਰਸੀ ਆਗੂਆਂ ਨੂੰ ਕੋਈ ਤਵੱਜੋਂ ਨਹੀਂ ਦਿੱਤੀ ਗਈ। ਉਨਾਂ ਕਿਹਾ ਕਿ ਅਕਾਲੀ ਦਲ ਦਾ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ ਅਤੇ ਸੂਬੇ ਦੇ ਲੋਕ ਇਨਾਂ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਗਾਮੀ ਲੋਕ ਸਭਾ ਚੋਣਾਂ ਵਿੱਚ ਹੋਰ ਵੀ ਕਰਾਰੀ ਹਾਰ ਦੇ ਕੇ ਸੂਬੇ ਦੇ ਸਿਆਸਤ ਵਿੱਚੋਂ ਮਨਫੀ ਕਰ ਦੇਣਗੇ।


