- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਜ਼ਹਰ ਮਾਮਲੇ ਦਾ ਯੋਗ ਹੱਲ ਕੱਢਿਆ ਜਾਵੇਗਾ: ਚੀਨ
ਪੇਈਚਿੰਗ – ਚੀਨ ਨੇ ਕਿਹਾ ਕਿ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਆਲਮੀ ਦਹਿਸ਼ਤਗਰਦ ਐਲਾਨੇ ਜਾਣ ਦੇ ਗੰਭੀਰ ਮਸਲੇ ਦਾ ਯੋਗ ਹੱਲ ਕੱਢਿਆ ਜਾਵੇਗਾ ਪਰ ਉਸ ਨੇ ਇਸ ਕੰਮ ਲਈ ਕੋਈ ਸਮਾਂ ਸੀਮਾ ਨਹੀਂ ਦੱਸੀ। ਚੀਨ ਦਾ ਇਹ ਰੁਖ਼ ਕੁਝ ਦਿਨ ਪਹਿਲਾਂ ਇੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਮੁਲਾਕਾਤ ਤੋਂ ਬਾਅਦ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਚੀਨ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ’ਤੇ ਪਾਬੰਦੀ ਲਾਉਣ ਦੇ ਇੱਕ ਨਵੇਂ ਪ੍ਰਸਤਾਵ ’ਤੇ ਮਾਰਚ ਵਿੱਚ ਤਕਨੀਕੀ ਰੋਕ ਲਗਾ ਦਿੱਤੀ ਸੀ। ਜੈਸ਼ ਨੇ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਚੀਨ ਨੇ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਦਹਿਸ਼ਤਗਰਦ ਐਲਾਨੇ ਜਾਣ ਦੇ ਪ੍ਰਸਤਾਵ ’ਤੇ ਚੌਥੀ ਵਾਰ ਰੋਕ ਲਗਾਈ ਹੈ।ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਗੇਂਗ ਸ਼ੂਆਂਗ ਨੇ ਇੱਥੇ ਮੀਡੀਆ ਨਾਲ ਗੱਲਬਾਤ ਮੌਕੇ ਕਿਹਾ, ‘‘ਮੈਂ ਕੇਵਲ ਏਨਾ ਕਹਿ ਸਕਦਾ ਹਾਂ ਕਿ ਇਸ ਦਾ ਸਹੀ ਤਰੀਕੇ ਨਾਲ ਹੱਲ ਕੱਢਿਆ ਜਾਵੇਗਾ।’’


