- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਜੇ ਖ਼ਤਮ ਨਹੀਂ ਹੋਈ ਕੋਰੋਨਾ ਦੀ ਦੂਜੀ ਲਹਿਰ, ਰਹੋ ਅਲਰਟ : ਡਾ. ਹਰਸ਼ਵਰਧਨ
ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਇਸ ਤਰ੍ਹਾਂ ਮੰਨਿਆ ਜਾ ਰਿਹਾ ਹੈ ਕਿ ਦੂਜੀ ਲਹਿਰ ਹੁਣ ਖ਼ਤਮ ਹੋਣ ਤੇ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਚਿਤਾਵਨੀ ਦਿੱਤੀ ਹੈ ਕਿ ਲੋਕ ਅਲਰਟ ਰਹਿਣ ਕਿਉਂਕਿ ਕੋਰੋਨਾ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਸਾਲ ਦੇ ਅਨੁਭਵ ਨਾਲ ਇਹ ਸਮਝ ਆਇਆ ਹੈ ਕਿ ਕਿਸੇ ਵੀ ਸਥਿਤੀ ਵਿੱਚ ਆਰਾਮ ਨਾਲ ਨਹੀਂ ਬੈਠ ਸਕਦੇ।ਉਨ੍ਹਾਂ ਕਿਹਾ ਕੋਰੋਨਾ ਦੀ ਦੂਜੀ ਲਹਿਰ ਅਜੇ ਖਤਮ ਨਹੀਂ ਹੋਈ ਹੈ। ਦਿੱਲੀ ਵਿੱਚ ਭਾਵੇਂ ਹੀ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਡੇਢ ਸਾਲ ਦੇ ਅਨੁਭਵ ਤੋਂ ਸਿੱਖਿਆ ਹੈ ਕਿ ਕਿਸੇ ਵੀ ਸਥਿਤੀ ਵਿੱਚ ਸਾਨੂੰ ਆਰਾਮ ਨਾਲ ਨਹੀਂ ਬੈਠਣਾ ਚਾਹੀਦਾ। ਲੋਕਾਂ ਤੇ ਸਮਾਜ ਨੂੰ ਵੀ ਆਰਾਮ ਨਾਲ ਨਹੀਂ ਬੈਠਣਾ ਹੈ ਤੇ ਅਲਰਟ ਰਹਿਣਾ ਹੈ।


