- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਫਗਾਨ ਸ਼ਾਂਤੀ ਪ੍ਰਕਿਰਿਆ ਚ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ ਪਾਕਿ ਪੈਟ੍ਰਿਕ
ਅਮਰੀਕਾ ਦੇ ਕਾਰਜਕਾਰੀ ਰੱਖਿਆ ਮੰਤਰੀ ਪੈਟ੍ਰਿਕ ਸ਼ਾਨਹਾਨ ਨੇ ਕਿਹਾ ਕਿ ਅਫਗਾਨਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਵਿਚ ਪਾਕਿਸਤਾਨ ਦੀ ਭੂਮਿਕਾ ਮਹੱਤਵਪੂਰਣ ਹੈ। ਨਾਲ ਹੀ ਉਨ੍ਹਾਂ ਨੇ ਯੁੱਧ ਨਾਲ ਪੀੜਤ ਅਫਗਾਨਿਸਤਾਨ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੇ ਕਿਸੇ ਵੀ ਕਦਮ ਦਾ ਵਿਰੋਧ ਕੀਤਾ। ਯੂ.ਐੱਸ. ਜੁਆਇੰਟ ਚੀਫ ਆਫ ਸਟਾਫ ਦੇ ਚੇਅਰਮੈਨ ਜਨਰਲ ਜੋਸੇਫ ਡਨਫੋਰਡ ਵੀ ਸੈਨੇਟ ਕਮੇਟੀ ਦੀ ਸੁਣਵਾਈ ਦੌਰਾਨ ਸ਼ਾਨਹਾਨ ਨਾਲ ਸਹਿਮਤ ਰਹੇ। ਕਮੇਟੀ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਵਿੱਤੀ ਸਾਲ 2020 ਲਈ ਰੱਖਿਆ ਬਜਟ ‘ਤੇ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਸੈਨੇਟਰ ਲਿੰਡਸੇ ਗ੍ਰਾਹਮ ਨੇ ਅਫਗਾਨਿਸਤਾਨ ਵਿਚ ਸ਼ਾਂਤੀ ਪ੍ਰਕਿਰਿਆ ‘ਤੇ ਸਵਾਲ ਪੁੱਛਿਆ ਸੀ। ਗ੍ਰਾਹਮ ਨੇ ਪੁੱਛਿਆ,”ਅੱਤਵਾਦ ਵਿਰੋਧੀ ਮੰਚਾਂ ਦਾ ਹੋਣਾ ਸਾਡੀ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿਚ ਹੈ। ਕੀ ਤੁਸੀਂ ਇਸ ਗੱਲ ਨਾਲ ਸਹਿਮਤ ਹੋ ਕਿ ਪਾਕਿਸਤਾਨ ਵੱਲੋਂ ਤਾਲਿਬਾਨ ਨੂੰ ਸੁਰੱਖਿਅਤ ਸ਼ਰਨਸਥਲੀ ਮੁਹੱਈਆ ਕਰਵਾਈ ਜਾਣੀ ਬੰਦ ਕਰਨ ਤੱਕ ਸਾਨੂੰ ਸ਼ਾਂਤੀ ਹਾਸਲ ਨਹੀਂ ਹੋਵੇਗੀ?


