- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ-ਚੀਨ ਸਬੰਧਾਂ ਨੇ ਤੇਜੀ ਨਾਲ ਕਦਮ ਚੁੱਕੇ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਆਖਿਆ ਕਿ ਉਨ੍ਹਾਂ ਦੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅਰਜਨਟੀਨਾ ‘ਚ ਹੋਈ ਬੈਠਕ ਤੋਂ ਬਾਅਦ ਚੀਨ ਨਾਲ ਅਮਰੀਕੀ ਸਬੰਧਾਂ ਨੇ ਤੇਜ਼ੀ ਨਾਲ ਕਦਮ ਚੁੱਕੇ ਹਨ। ਟਰੰਪ ਨੇ ਸਵੇਰੇ-ਸਵੇਰੇ ਕੀਤੇ ਟਵੀਟ ‘ਚ ਆਖਿਆ ਕਿ ਬਹੁਤ ਚੰਗੀਆਂ ਚੀਜ਼ਾਂ ਹੋਣਗੀਆਂ, ਜੇਕਰ ਇਕ ਕਰਾਰ ਹੋ ਜਾਂਦਾ ਹੈ ਤਾਂ ਚੀਨ ਨੂੰ ਕਾਫੀ ਫਾਇਦਾ ਹੋਵੇਗਾ। ਦੋਹਾਂ ਦੇਸ਼ਾਂ ਵਿਚਾਲੇ ਵੱਧ ਰਹੇ ਸੰਘਰਸ਼ ਨੂੰ ਟਰੰਪ ਨੇ ਖਤਮ ਕਰਨ ਦੀ ਅਪੀਲ ਕੀਤੀ ਹੈ। ਬਿਊਨਸ ਆਇਰਸ ‘ਚ ਸ਼ਨੀਵਾਰ ਰਾਤ ਦੇ ਖਾਣੇ ਤੋਂ ਬਾਅਦ ਦੋਵੇਂ ਨੇਤਾ ਕਿਸੇ ਵੀ ਨਵੇਂ ਸ਼ੁਲਕ ਨੂੰ ਮੁਅੱਤਲ ਕਰਨ ਅਤੇ ਵਾਰਤਾਕਾਰਾਂ ਨੂੰ 90 ਦਿਨ ਦਾ ਸਮਾਂ ਦੇਣ ਨੂੰ ਰਾਜ਼ੀ ਹੋਏ। ਟਰੰਪ ਨੇ ਆਖਿਆ ਕਿ ਅਰਜਨਟੀਨਾ ‘ਚ ਚੀਨ ਦੇ ਰਾਸ਼ਟਰਪਤੀ ਸ਼ੀ ਨਾਲ ਮੇਰੀ ਬੈਠਕ ਇਕ ਅਸਧਾਰਨ ਬੈਠਕ ਸੀ। ਉਨ੍ਹਾਂ ਨੇ ਕਿਹਾ ਕਿ ਚੀਨ ਨਾਲ ਸਾਡੇ ਕਰਾਰ ਤੋਂ ਕਿਸਾਨਾਂ ਨੂੰ ਸਭ ਤੋਂ ਜ਼ਿਆਦਾ ਹੋਰ ਤੇਜ਼ੀ ਨਾਲ ਫਾਇਦਾ ਹੋਵੇਗਾ। ਉਹ ਖੇਤੀਬਾੜੀ ਉਤਪਾਦ ਦੀ ਖਰੀਦ ਜਲਦ ਸ਼ੁਰੂ ਕਰਨ ਦਾ ਇਰਾਦਾ ਰੱਖਦੇ ਹਨ। ਅਸੀਂ ਦੁਨੀਆ ‘ਚ ਸਾਫ ਸੁਥਰਾ ਉਤਪਾਦ ਬਣਾਉਣਗੇ ਅਤੇ ਚੀਨ ਵੀ ਇਹੀ ਚਾਹੁੰਦਾ ਹੈ।


