- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਚ ਦੇਸ਼ ਦਾ ਸਭ ਤੋਂ ਲੰਬਾ ਸ਼ੱਟਡਾਊਨ 22ਵੇਂ ਦਿਨ ਵੀ ਜਾਰੀ
ਵਾਸ਼ਿੰਗਟਨ – ਮੈਕਸੀਕੋ ਸਰਹੱਦ ‘ਤੇ ਕੰਧ ਬਣਾਉਣ ਦੇ ਮੁੱਦੇ ‘ਤੇ ਡੈਮੋਕ੍ਰੇਟਸ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਨਿਸ਼ਾਨਾ ਵਿੰਨ੍ਹਣ ਤੋਂ ਬਾਅਦ ਪੈਦਾ ਹੋਇਆ ਸਰਕਾਰੀ ਸ਼ੱਟਡਾਊਨ 22ਵੇਂ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਇਹ ਅਮਰੀਕਾ ਦੇ ਇਤਿਹਾਸ ਦਾ ਸਭ ਤੋਂ ਲੰਬਾ ਸ਼ੱਟਡਾਊਨ ਹੈ ਜਿਸ ‘ਚ 8 ਲੱਖ ਸਰਕਾਰੀ ਕਰਮਚਾਰੀਆਂ ਨੂੰ ਬਿਨਾਂ ਤਨਖਾਹ ਦੇ ਕੰਮ ਕਰਨਾ ਪੈ ਰਿਹਾ ਹੈ। ਕੰਧ ਬਣਾਉਣ ਲਈ ਟਰੰਪ ਦੇ 5.7 ਅਰਬ ਡਾਲਰ ਦੀ ਮੰਗ ਨੂੰ ਡੈਮੋਕ੍ਰੇਟਾਂ ਵੱਲੋਂ ਅਸਵਿਕਾਰ ਕਰ ਦਿੱਤੇ ਜਾਣ ਤੋਂ ਬਾਅਦ ਦੇਸ਼ ‘ਚ ਕੰਮਕਾਜ ਠੱਪ ਹੋ ਗਿਆ ਹੈ ਕਿਉਂਕਿ ਜਵਾਬ ‘ਚ ਰਾਸ਼ਟਰਪਤੀ ਟਰੰਪ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਬਜਟ ਨੂੰ ਮਨਜ਼ੂਰੀ ਨਹੀਂ ਦੇ ਰਹੇ। ਇਸ ਕਾਰਨ ਐੱਫ. ਬੀ. ਆਈ., ਏਅਰ ਟ੍ਰੈਫਿਕ ਕੰਟਰੋਲ ਅਤੇ ਮਿਊਜ਼ੀਅਮ ਸਟਾਫ ਨੂੰ ਸ਼ੁੱਕਰਵਾਰ ਨੂੰ ਤਨਖਾਹ ਨਹੀਂ ਮਿਲੀ। ਇਹ ਸ਼ੱਟਡਾਊਨ ਦੇਸ਼ ਦਾ ਸਭ ਤੋਂ ਲੰਬਾ ਸ਼ੱਟਡਾਊਨ ਬਣ ਗਿਆ ਹੈ। ਇਸ ਤੋਂ ਪਹਿਲਾਂ 1995-96 ‘ਚ ਬਿਲ ਕਲਿੰਟਨ ਦੇ ਕਾਰਜਕਾਲ ‘ਚ ਸ਼ੱਟਡਾਊਨ 21 ਦਿਨਾਂ ਤੱਕ ਚਲਿਆ ਸੀ। ਉਥੇ ਟਰੰਪ ਦੇ ਐਮਰਜੰਸੀ ਦੇ ਐਲਾਨ ਅਤੇ ਬਿਨਾਂ ਕਾਂਗਰਸ ਦੀ ਮਨਜ਼ੂਰੀ ਦੇ ਫੰਡ ਰਿਲੀਜ਼ ਕਰਨ ਦੀ ਆਪਣੀ ਧਮਕੀ ਨੂੰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਵ੍ਹਾਈਟ ਹਾਊਸ ‘ਚ ਇਕ ਬੈਠਕ ਦੌਰਾਨ ਆਖਿਆ ਕਿ ਮੈਂ ਇਸ ਨੂੰ ਇੰਨੀ ਜਲਦੀ ਨਹੀਂ ਕਰਨ ਜਾ ਰਿਹਾ।


