- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਨਾਬਾਲਿਗ ਨੇ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ
ਨਿਊਯਾਰਕ – ਅਮਰੀਕਾ ਦੇ ਨਿਊਜਰਸੀ ਰਾਜ ‘ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਮੂਲ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ‘ਦਿ ਪ੍ਰੈਸ ਐਟਲਾਂਟਿਕ ਸਿਟੀ’ ਨੇ ਖਬਰ ਦਿੱਤੀ ਹੈ ਕਿ ਵੇਂਟਾਨੋਰ ਸ਼ਹਿਰ ‘ਚ ਸੁਨੀਲ ਐਡਲਾ ਦੀ ਉਨ੍ਹਾਂ ਦੇ ਘਰ ਦੇ ਬਾਹਰ ਬੁੱਧਵਾਰ ਦੀ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਨੇ ਇਸ ਮਹੀਨੇ ਆਪਣੀ ਮਾਂ ਦਾ 95ਵਾਂ ਜਨਮਦਿਨ ਮਨਾਉਣ ਅਤੇ ਪਰਿਵਾਰ ਨਾਲ ਕ੍ਰਿਸਮਸ ਮਨਾਉਣ ਲਈ ਭਾਰਤ ਆਉਣਾ ਸੀ। ਉਹ ਐਟਲਾਂਟਿਕ ਕਾਊਂਟੀ ‘ਚ ਬੀਤੇ 30 ਸਾਲਾ ਤੋਂ ਰਹਿ ਰਹੇ ਸਨ ਅਤੇ ਐਟਲਾਂਟਿਕ ਸਿਟੀ ਦੇ ਹਾਸਪਿਟੇਲਟੀ ਉਦਯੋਗ ‘ਚ ਕੰਮ ਕਰਦੇ ਸਨ। ਖਬਰ ‘ਚ ਦੱਸਿਆ ਗਿਆ ਹੈ ਕਿ ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਕਈ ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਦੋਸ਼ੀ ਦੀ ਉਮਰ ਕਾਰਨ ਉਸ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਐਟਲਾਂਟਿਕ ਕਾਊਂਟੀ ਦੇ ਵਕੀਲ ਡੀ. ਜੀ. ਟਾਇਨਰ ਨੇ ਦੱਸਿਆ ਕਿ ਉਸ ਨੂੰ ਐਗ ਹਰਬਰ ਸਿਟੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।


