- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਤੇ ਕੈਨੇਡਾ ਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਅਤੇ ਕੈਨੇਡਾ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਅਮਰੀਕਾ ‘ਚ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦਾ ਕੇਂਦਰ ਲਾਸ ਏਂਜਲਸ ਤੋਂ 272 ਕਿਲੋਮੀਟਰ ਉੱਤਰ ‘ਚ ਜ਼ਮੀਨ ਦੀ ਸਤ੍ਹਾ ਤੋਂ 40 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਕੈਨੇਡਾ ‘ਚ 4.9 ਅਤੇ 5.0 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ। ਇਸ ਦਾ ਕੇਂਦਰ ਵੈਨਜ਼ੁਏਲਾ ਟਾਪੂ ‘ਤੇ ਸੀ। ਹਾਲਾਂਕਿ ਦੋਹਾਂ ਦੇਸ਼ਾਂ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ ਪਰ ਤੇਜ਼ ਭੂਚਾਲ ਕਾਰਨ ਡਰ ਦਾ ਮਾਹੌਲ ਬਣ ਗਿਆ ਹੈ।ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ‘ਚ ਵੀਰਵਾਰ ਨੂੰ ਵੀ 6.4 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ ਸਨ। ਦੱਸਿਆ ਜਾ ਰਿਹਾ ਸੀ ਕਿ 20 ਸਾਲਾਂ ਬਾਅਦ ਇੱਥੇ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਲੱਗੇ ਸਨ। ਮੌਸਮ ਅਧਿਕਾਰੀਆਂ ਵਲੋਂ ਕਿਹਾ ਗਿਆ ਸੀ ਕਿ ਅਗਲੇ ਕੁਝ ਦਿਨਾਂ ‘ਚ ਫਿਰ ਭੂਚਾਲ ਆ ਸਕਦਾ ਹੈ।


