- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਕੈਲੀਫੋਰਨੀਆ ਇਲਾਕੇ ‘ਚ ਲੱਗੀ ਭਿਆਨਕ ਅੱਗ, 56 ਦੀ ਮੌਤ
ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ‘ਚ ਬੂਟੇ ਕਾਊਂਟੀ ਇਲਾਕੇ ‘ਚ ਲੱਗੀ ਭਿਆਨਕ ਅੱਗ ਨਾਲ ਹੁਣ ਤੱਕ 56 ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ ਅਤੇ ਸੈਂਕੜੇ ਲੋਕ ਅਜੇ ਵੀ ਲਾਪਤਾ ਹਨ। ਇਸ ਅੱਗ ਦੀ ਕਾਰਨ ਹਜ਼ਾਰਾਂ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚ ਗਏ ਹਨ। ਕੈਲੀਫੋਰਨੀਆ ਦੇ ਫਾਇਰ ਬ੍ਰਿਗੇਡਜ਼ ਮੁਤਾਬਕ ਅੱਗ ਨੇ ਉੱਤਰੀ ਕੈਲੀਫੋਰਨੀਆ ਦੇ 1 ਲੱਖ 11 ਹਜ਼ਾਰ ਏਕੜ ਤੋਂ ਵੱਧ ਥਾਵਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਭਿਆਨਕ ਅੱਗ ਨਾਲ ਪੈਰਾਡਾਈਜ਼ ਇਲਾਕਾ ਪੂਰੀ ਤਰ੍ਹਾਂ ਤਬਾਹ ਹੋ ਗਿਆ ਚੁੱਕਿਆ ਹੈ। ਇਸੇ ਕਾਰਨ ਇਸ ਸ਼ਹਿਰ ਦੀਆਂ 7200 ਦੇ ਕਰੀਬ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। ਇਨ੍ਹਾਂ ਵਿਚ ਘਰ, ਸਟੋਰ, ਪਲਿਸ ਸਟੇਸ਼ਨ, ਚਰਚ, ਕਾਰਾਂ ਅਤੇ ਹੋਰ ਵੱਡੀਆਂ ਇਮਾਰਤਾਂ ਵੀ ਸ਼ਾਮਲ ਸਨ। ਅਮਰੀਕਾ ਦੇ ਇਤਿਹਾਸ ਵਿਚ ਇਹ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਭਿਆਨਕ ਅੱਗ ਸਾਬਿਤ ਹੋਈ ਹੈ। ਇਸੇ ਤਰ੍ਹਾਂ ਦੱਖਣੀ ਕੈਲੀਫੋਰਨੀਆ ਵਿਚ ਵੀ 83 ਹਜ਼ਾਰ 275 ਏਕੜ ਇਲਾਕਾ ਅੱਗ ਦੀ ਲਪੇਟ ਵਿਚ ਆ ਗਿਆ ਹੈ। ਇਸ ਅੱਗ ਦੌਰਾਨ ਹਾਲੀਵੁੱਡ ਐਕਟਰ ਮਾਈਲੀ ਸਾਇਰਸ ਅਤੇ ਜ਼ੈਰਾਰਡ ਬਟਲਰ ਦੇ ਘਰ ਵੀ ਸੜ ਕੇ ਸੁਆਹ ਹੋ ਗਏ ਹਨ। ਇਸ ਇਲਾਕੇ ਵਿਚ ਵੀ ਕੁਝ ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਕੈਲੀਫੋਰਨੀਆ ਵਿਚ ਇਸ ਸਮੇਂ ਤਿੰਨ ਵੱਡੀਆਂ ਜੰਗਲੀ ਅੱਗਾਂ ਨੇ ਤਬਾਹੀ ਮਚਾਈ ਹੋਈ ਹੈ। ਸਭ ਤੋਂ ਵੱਧ ਨੁਕਸਾਨ ਨਾਰਥ ਕੈਲੀਫੋਰਨੀਆ ਦੇ ਬੂਟੇ ਕਾਊਂਟੀ ਇਲਾਕੇ ‘ਚ ਹੋਇਆ ਹੈ।


