- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਨੇ ਕਿਊਬਾ ਤੇ ਵੈਨੇਜ਼ੁਏਲਾ ਤੇ ਲਗਾਈਆਂ ਨਵੀਆਂ ਪਾਬੰਦੀਆਂ
ਵਾਸ਼ਿੰਗਟਨ – ਸੰਯੁਕਤ ਰਾਜ ਅਮਰੀਕਾ ਨੇ ਬੁੱਧਵਾਰ ਨੂੰ ਕਿਊਬਾ ਅਤੇ ਵੈਨੇਜ਼ੁਏਲਾ ‘ਤੇ ਨਵੀਆਂ ਪਾਬੰਦੀਆਂ ਲਗਾਈਆਂ। ਇਨ੍ਹਾਂ ਪਾਬੰਦੀਆਂ ਵਿਚ ਲੈਟਿਨ ਅਮਰੀਕੀ ਰਾਸ਼ਟਰ ਦੀ ਯਾਤਰਾ ਵੀ ਸੀਮਤ ਕਰ ਦਿੱਤੀ ਗਈ ਹੈ। ਇਸ ਦੇ ਇਲਾਵਾ ਅਮਰੀਕਾ ਨੇ ਇਹ ਐਲਾਨ ਵੀ ਕੀਤਾ ਕਿ ਕਿਊਬਾ ਦੇ ਅਮਰੀਕੀ ਨਾਗਰਿਕ ਉਸ ਟਾਪੂ ‘ਤੇ ਆਪਣੇ ਰਿਸ਼ਤੇਦਾਰਾਂ ਨੂੰ 1,000 ਡਾਲਰ ਪ੍ਰਤੀ ਵਿਅਕਤੀ ਹੀ ਭੇਜ ਸਕਦੇ ਹਨ। ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਗਦੀਓਂ ਉਤਾਰੇ ਜਾਣ ਅਤੇ ਕਿਊਬਾ ਤੇ ਨਿਕਾਰਾਗੁਆ ਸਮੇਤ ਉਨ੍ਹਾਂ ਸਾਰੇ ਦੇਸ਼ਾਂ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਵਿਚ ਇਹ ਕਦਮ ਚੁੱਕੇ ਗਏ ਹਨ। ਸਮਾਚਾਰ ਏਜੰਸੀ ਨੇ ਅਮਰੀਕੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਦੇ ਹਵਾਲੇ ਨਾਲ ਕਿਹਾ,”ਖਜ਼ਾਨਾ ਵਿਭਾਗ ਕਿਊਬਾ ਵਿਚ ਗੈਰ-ਪਰਿਵਾਰਕ ਯਾਤਰਾ ਨੂੰ ਪਾਬੰਦੀਸ਼ੁਦਾ ਕਰਨ ਲਈ ਅੱਗੇ ਦੀਆਂ ਰੈਗੁਲੇਟਰੀ ਤਬਦੀਲੀਆਂ ਨੂੰ ਲਾਗੂ ਕਰੇਗਾ। ਇਹ ਨਵੇਂ ਉਪਾਅ ਅਮਰੀਕੀ ਮੁਦਰਾ ਤੱਕ ਕਿਊਬਾ ਦੇ ਸ਼ਾਸਨ ਦੀ ਪਹੁੰਚ ਦੂਰ ਕਰਨ ਵਿਚ ਮਦਦਗਾਰ ਸਾਬਤ ਹੋਣਗੇ।” ਬੋਲਟਨ ਨੇ ਸਾਲ 1961 ਦੀ ‘ਬੇ ਆਫ ਪਿਗਸ’ ਹਮਲੇ ਦੀ ਅਸਫਲਤਾ ਦੀ 58ਵੀਂ ਵਰ੍ਹੇਗੰਢ ‘ਤੇ ਮਿਆਮੀ ਵਿਚ ਇਕ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਵੈਨੇਜ਼ੁਏਲਾ ਵਿਚ ਕਈ ਕਿਊਬਾਈ ਅਸਲ ਵਿਚ ਮਿਲਟਰੀ ਅਤੇ ਖੁਫੀਆ ਏਜੰਟ ਹਨ। ਉਹ ਵੈਨੇਜ਼ੁਏਲਾ ਦੀ ਫੌਜ ਨੂੰ ਕੰਟਰੋਲ ਕਰਦੇ ਹਨ ਅਤੇ ਮਾਦੁਰੋ ਨੂੰ ਸੱਤਾ ਵਿਚ ਬਣਾਈ ਰੱਖਣ ਵਿਚ ਮਦਦ ਕਰਦੇ ਹਨ।


