- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ : ਪਹਿਲੇ ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ
ਵਾਸ਼ਿੰਗਟਨ – ਅਮਰੀਕਾ ਦੇ ਨਿਊਜਰਸੀ ਸੂਬੇ ਵਿਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਕਰਨ ਵਾਲੇ ਇਕ ਸੀਨੀਅਰ ਵਿਧੀ ਅਧਿਕਾਰੀ ਤੋਂ ਅਸਤੀਫੇ ਦੀ ਮੰਗ ਤੇਜ਼ ਹੋ ਗਈ ਹੈ। ਗੁਪਤ ਰਿਕਾਰਡਿੰਗ ਵਿਚ ਬਰਜੇਨ ਕਾਉਂਟੀ ਦੇ ਸ਼ੇਰਿਫ ਮਾਈਕਲ ਸੈਡੀਨੋ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਗੁਰਬੀਰ ਗ੍ਰੇਵਾਲ ਦੀ ਪਗੜੀ ‘ਤੇ ਨਸਲੀ ਟਿੱਪਣੀ ਕਰਦੇ ਸੁਣਿਆ ਗਿਆ ਹੈ, ਜੋ ਇਸ ਵੇਲੇ ਵਾਇਰਲ ਹੋ ਚੁੱਕੀ ਹੈ। ਜਿਸ ਕਾਰਨ ਸੈਡੀਨੋ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਮਾਮਲਾ 16 ਜਨਵਰੀ ਦਾ ਹੈ ਜਦੋਂ ਨਿਊਜਰਸੀ ਦੇ ਗਵਰਨਰ ਵਜੋਂ ਫਿਲ ਮਰਫੀ ਇਕ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਸਨ ਤਾਂ ਸੈਡੀਨੋ ਨੇ ਕਿਹਾ ਕਿ ਫਿਲ ਮਰਫੀ ਨੇ ਗ੍ਰੇਵਾਲ ਦੀ ਨਿਯੁਕਤੀ ਉਨ੍ਹਾਂ ਦੀ ਪਗੜੀ ਕਾਰਨ ਕੀਤੀ ਹੈ ਕਿ ਗ੍ਰੇਵਾਲ ਬਰਜੇਨ ਕਾਉਂਟੀ ਬਾਰੇ ਕੀ ਜਾਣਦੇ ਹਨ। ਜਦੋਂ ਕਿ ਗ੍ਰੇਵਾਲ ਬਰਜੇਨ ਕਾਉਂਟੀ ਵਿਚ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ। ਸੈਡੀਨੋ ਨੇ ਹੋਰ ਭਾਰਤੀਆਂ ‘ਤੇ ਵੀ ਨਸਲੀ ਟਿੱਪਣੀਆਂ ਕੀਤੀਆਂ। ਗ੍ਰੇਵਾਲ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੇ ਗੱਲਬਾਤ ਦੀ ਇਹ ਰਿਕਾਰਡਿੰਗ ਸੁਣੀ ਹੈ। ਜੇਕਰ ਇਹ ਆਵਾਜ਼ ਸ਼ੇਰਿਫ ਸੈਡੀਨੋ ਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਗ੍ਰੇਵਾਲ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਉਹ ਵੀ ਮਾਮਲੇ ਵਿਚ ਜ਼ਿਆਦਾ ਬੋਲ ਸਕਦੇ ਹਨ।


