- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ ਗੋਲੀਬਾਰੀ ਦੌਰਾਨ 4 ਵਿਅਕਤੀਆਂ ਦੀ ਮੌਤ
ਸ਼ਿਕਾਗੋ – ਅਮਰੀਕਾ ਵਿੱਚ ਇਕ ਵਾਰ ਫਿਰ ਤੋਂ ਗੋਲੀਬਾਰੀ ਹੋਈ ਜਿਸ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ| ਪਿਛਲੇ ਕੁੱਝ ਮਹੀਨਿਆਂ ਦੌਰਾਨ ਅਮਰੀਕਾ ਵਿੱਚ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ| ਤਾਜ਼ਾ ਮਾਮਲਾ ਸ਼ਿਕਾਗੋ ਸ਼ਹਿਰ ਦੇ ਇਕ ਹਸਪਤਾਲ ਦੇ ਬਾਹਰ ਦਾ ਹੈ, ਜਿੱਥੇ ਇਕ ਡਾਕਟਰ ਅਤੇ ਇਕ ਪੁਲੀਸ ਕਰਮਚਾਰੀ ਸਮੇਤ 4 ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਕਾਗੋ ਦੇ ਮਰਸੀ ਹਸਪਤਾਲ ਅਤੇ ਮੈਡੀਕਲ ਸੈਂਟਰ ਦੇ ਬਾਹਰ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ| ਇਸ ਕਾਰਨ ਕੁਝ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ|
ਸ਼ਿਕਾਗੋ ਪੁਲੀਸ ਵਿਭਾਗ ਦੇ ਬੁਲਾਰੇ ਐਂਥੋਨੀ ਮੁਤਾਬਕ ਹਮਲਾ ਕਰਨ ਵਾਲੇ ਸ਼ੱਕੀ ਨੂੰ ਮਾਰ ਦਿੱਤਾ ਗਿਆ ਸੀ| ਹਮਲੇ ਦੀ ਸੂਚਨਾ ਤੇ 15 ਐਂਬੂਲੈਂਸ ਮੌਕੇ ਤੇ ਭੇਜ ਦਿੱਤੀਆਂ ਗਈਆਂ ਸਨ, ਉੱਥੇ ਹੀ ਫਾਇਰ ਫਾਈਟਰਜ਼ ਦੀ ਟੀਮ ਵੀ ਰਵਾਨਾ ਕਰ ਦਿੱਤੀ ਗਈ ਸੀ| ਪੂਰਾ ਸ਼ਹਿਰ ਇਸ ਘਟਨਾ ਕਾਰਨ ਦਹਿਲ ਗਿਆ ਹੈ|


