- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਕੈਲੀਫੋਰਨੀਆ – ਅਮਰੀਕਾ ਦੇ ਕੈਲੀਫੋਰਨੀਆ ਵਿੱਚ 4.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਸਥਾਨਕ ਸਮੇਂ ਮੁਤਾਬਕ ਸ਼ਾਮ 7.33 ਵਜੇ ਭੂਚਾਲ ਆਇਆ ਅਤੇ ਇਸ ਦਾ ਕੇਂਦਰ ਲਾਵਰਨੇ ਸੀ ਜੋ ਲਾਸ ਏਂਜਲਸ ਤੋਂ 25 ਮੀਲ ਦੂਰ ਹੈ| ਇਸ ਦੇ ਬਾਅਦ ਇਕ ਵਾਰ ਫਿਰ ਭੂਚਾਲ ਆਇਆ ਅਤੇ ਇਸ ਦੀ ਤੀਬਰਤਾ 3.4 ਮਾਪੀ ਗਈ| ਕੈਰੀਲੋ ਨਾਂ ਦੀ ਔਰਤ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਆਪਣੇ ਬੱਚੇ ਨਾਲ ਬੈਠੀ ਸੀ ਅਤੇ ਜਿਵੇਂ ਹੀ ਉਸ ਨੂੰ ਭੂਚਾਲ ਦੇ ਝਟਕੇ ਲੱਗੇ ਉਹ ਆਪਣੇ ਪਰਿਵਾਰ ਸਮੇਤ ਬਾਹਰ ਦੌੜ ਗਈ| ਉਸ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਵੀ ਜਲਦੀ ਨਾਲ ਬਾਹਰ ਆ ਗਏ| ਇਕ ਹੋਰ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਦੋ ਮੰਜ਼ਲਾਂ ਘਰ ਪਹਾੜਾਂ ਤੇ ਹੈ ਅਤੇ ਭੂਚਾਲ ਕਾਰਨ ਇਹ ਕੰਬ ਰਿਹਾ ਸੀ| 10 ਤੋਂ 20 ਸਕਿੰਟਾਂ ਤਕ ਘਰ ਹਿੱਲਦਾ ਰਿਹਾ ਅਤੇ ਉਨ੍ਹਾਂ ਨੂੰ ਡਰ ਸੀ ਕਿ ਕਿਤੇ ਘਰ ਡਿੱਗ ਨਾ ਜਾਵੇ| ਹਾਲਾਂਕਿ ਇਸ ਕਾਰਨ ਕੋਈ ਨੁਕਸਾਨ ਤਾਂ ਨਹੀਂ ਹੋਇਆ ਪਰ ਲੋਕ ਬੁਰੀ ਤਰ੍ਹਾਂ ਘਬਰਾ ਗਏ|


