- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿੱਚ 14ਵੀਂ ਮੰਜ਼ਲ ਤੋਂ ਪੌੜੀਆਂ ਟੁੱਟ ਕੇ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ
ਹਾਸਟਨ – ਦੱਖਣੀ ਅਮਰੀਕਾ ਵਿਚ ਅਚਾਨਕ ਇਕ ਬਹੁ ਮੰਜ਼ਲਾਂ ਇਮਾਰਤ ਤੋਂ ਸਟੇਅਰਵੈਲ ਭਾਵ ਪੌੜੀਆਂ ਟੁੱਟ ਕੇ ਪਹਿਲੀ ਮੰਜ਼ਲ ਤੇ ਡਿੱਗ ਗਈਆਂ, ਜਿਸ ਨੂੰ ਦੇਖ ਕੇ ਲੋਕਾਂ ਵਿਚ ਹਫੜਾ ਦਫੜੀ ਮਚ ਗਈ| ਇਸ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ| ਰਿਪੋਰਟਾਂ ਮੁਤਾਬਕ ਹਾਸਟਨ ਸ਼ਹਿਰ ਵਿਚ ਇਕ ਇਮਾਰਤ ਵਿਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਪੌੜੀਆਂ ਡਿੱਗਣ ਨਾਲ ਇਹ ਹਾਦਸਾ ਵਾਪਰਿਆ| ਹਾਸਟਨ ਦੇ ਫਾਇਰ ਫਾਈਟਰ ਵਿਭਾਗ ਨੇ ਦੱਸਿਆ ਕਿ 13ਵੀਂ ਤੇ 14ਵੀਂ ਮੰਜ਼ਲ ਤੋਂ ਟੁੱਟ ਕੇ ਪੌੜੀਆਂ ਪਹਿਲੀ ਮੰਜ਼ਲ ਤੇ ਡਿੱਗ ਗਈਆਂ|ਫਾਇਰ ਫਾਈਟਰਜ਼ ਨੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ| ਇਨ੍ਹਾਂ ਵਿਚ ਵਧੇਰੇ ਮਜ਼ਦੂਰ ਸਨ, ਜੋ ਮੁਰੰਮਤ ਕਰ ਰਹੇ ਸਨ|ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਅਚਾਨਕ ਕੁਝ ਡਿਗਣ ਦੀ ਆਵਾਜ਼ ਸੁਣੀ ਤੇ ਜਦ ਦੇਖਿਆ ਤਾਂ ਇਹ ਹਾਦਸਾ ਵਾਪਰਿਆ ਸੀ| ਫਿਲਹਾਲ ਲੋਕਾਂ ਨੂੰ ਇਸ ਇਲਾਕੇ ਵਿਚ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ| ਮਲਬੇ ਨੂੰ ਹਟਾਉਣ ਦਾ ਕੰਮ ਜਾਰੀ ਹੈ|


