- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕੀ ਸੈਨੇਟਰ ਜੌਹਨ ਮੈਕੇਨ ਦਾ ਦੇਹਾਂਤ
ਨਿਊਯਾਰਕ – ਅਮਰੀਕੀ ਸੈਨੇਟਰ ਤੇ ਵੀਅਤਨਾਮ ਜੰਗ ਦੇ ਯੋਧੇ ਜੌਹਨ ਮੈਕੇਨ ਦਾ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਮੈਕੇਨ ਛੇ ਵਾਰ ਐਰੀਜ਼ੋਨਾ ਤੋਂ ਸੈਨੇਟਰ ਰਹੇ। ਉਹ ਦਿਮਾਗ ਦੇ ਕੈਂਸਰ ਤੋਂ ਪੀੜਤ ਸਨ ਤੇ ਉਹ 2017 ਤੋਂ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਮੈਕੇਨ ਦਾ ਬੀਤੇ ਦਿਨ ਸ਼ਾਮ 4.28 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਆਪਣਾ ਕੈਂਸਰ ਦਾ ਇਲਾਜ ਕਰਾਉਣਾ ਬੰਦ ਕਰ ਦਿੱਤਾ ਸੀ। ਵੀਅਤਨਾਮ ਜੰਗ ਸਮੇਂ ਮੈਕੇਨ ਨੂੰ ਪੰਜ ਸਾਲ ਜੇਲ੍ਹ ’ਚ ਗੁਜ਼ਾਰਨੇ ਪਏ ਸਨ। ਮੈਕੇਨ ਦੀ ਪਤਨੀ ਸਿੰਡੀ ਮੈਕੇਨ ਨੇ ਕਿਹਾ, ‘ਮੈਂ ਖੁਸ਼ਕਿਸਮਤ ਹਾਂ ਕਿ ਮੈਂ ਇੱਕ ਜ਼ਿੰਦਾਦਿਲ ਇਨਸਾਲ ਨਾਲ ਜ਼ਿੰਦਗੀ ਦੇ 38 ਵਰ੍ਹੇ ਬਿਤਾਏ। ਉਹ ਸਾਰੀ ਜ਼ਿੰਦਗੀ ਆਪਣੀਆਂ ਸ਼ਰਤਾਂ ’ਤੇ ਜਿਉਂਦੇ ਰਹੇ।’ ਆਖਰੀ ਸਮੇਂ ਮੈਕੇਨ ਕੋਲ ਉਨ੍ਹਾਂ ਦੇ ਪਰਿਵਾਰ ਮੈਂਬਰ ਤੇ ਹੋਰ ਨਜ਼ਦੀਕੀ ਹੀ ਸਨ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ, ‘ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ।’ ਮੈਕੇਨ 2008 ਦੀਆਂ ਰਾਸ਼ਟਰਪਤੀ ਚੋਣਾਂ ’ਚ ਓਬਾਮਾ ਤੋਂ ਹਾਰ ਗਏ ਸਨ। ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਮੈਕੇਨ ਲਈ ਉਨ੍ਹਾਂ ਦੇ ਦਿਲ ’ਚ ਬਹੁਤ ਇੱਜ਼ਤ ਹੈ। ਮੈਕੇਨ ਦੇ ਦੇਹਾਂਤ ’ਤੇ ਵੱਖ ਵੱਖ ਸਿਆਸੀ ਆਗੂਆਂ ਨੇ ਦੁੱਖ ਜ਼ਾਹਿਰ ਕੀਤਾ ਹੈ।


