- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰੁਣਾਚਲ ਪ੍ਰਦੇਸ਼ ’ਚ ਭੜਕੀ ਹਿੰਸਾ-ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਲਾਈ ਅਗ
ਈਟਾਨਗਰ – ਗ਼ੈਰ-ਅਰੁਣਾਚਲ ਪ੍ਰਦੇਸ਼ ਵਾਸੀਆਂ ਨੂੰ ਸਥਾਈ ਨਿਵਾਸ ਪ੍ਰਮਾਣ-ਪਤਰ (ਪੀ.ਆਰ.ਸੀ.) ਦੇਣ ਦੀ ਸਿਫ਼ਾਰਸ਼ ਦੇ ਵਿਰੋਧ ਨੂੰ ਲੈ ਕੇ ਵਿਦਿਆਰਥੀਆਂ ਅਤੇ ਸਿਵਲ ਸੁਸਾਇਟੀ ਆਰਗੇਨਾਈਜੇਸ਼ਨ ਵਲੋਂ ਕੀਤੀ ਗਈ ਹੜਤਾਲ ਦੌਰਾਨ ਹਿੰਸਾ ਭੜਕ ਗਈ ਅਤੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਥਾਣੇ ਨੂੰ ਅਗ ਲਗਾ ਦਿਤੀ। ਇਸ ਦੌਰਾਨ ਡਿਪਟੀ ਸੀ.ਐਮ. ਚੌਨਾ ਮੈਨ ਦੇ ਨਿਜੀ ਘਰ ‘ਚ ਵੀ ਭੰਨ-ਤੋੜ ਕੀਤੀ ਗਈ। ਹਾਲਾਤ ਨੂੰ ਵੇਖਦੇ ਹੋਏ ਚੌਨਾ ਮੈਨ ਨੂੰ ਈਟਾਨਗਰ ਤੋਂ ਨਾਮਾਸਾਈ ਜ਼ਿਲ੍ਹੇ ‘ਚ ਸ਼ਿਫ਼ਟ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਕਾਨੂੰਨ ਪ੍ਰਬੰਧ ਬਹਾਲ ਕਰਨ ਲਈ ਆਈ.ਟੀ.ਬੀ.ਪੀ. ਦੀਆਂ 6 ਕੰਪਨੀਆਂ ਤਾਇਨਾਤ ਕਰ ਦਿਤੀਆਂ ਗਈਆਂ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਫਾਇਰਿੰਗ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਹੋਰ ਕਈ ਜ਼ਖ਼ਮੀ ਹੋ ਗਏ ਸਨ।ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਜ ਦੇ ਲੋਕਾਂ ਨੂੰ ਕਾਨੂੰਨ ਅਤੇ ਪ੍ਰਬੰਧ ਬਣਾਈ ਰਖਣ ਦੀ ਅਪੀਲ ਕੀਤੀ ਹੈ।


