- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰੁਨਾ ਚੌਧਰੀ ਵੱਲੋਂ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਕੀਤੀ ਗਈ ਸਮੀਖਿਆ
ਸਮਾਜਿਕ ਸੁਰੱਖਿਆ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਾਂਝੀ ਮੀਟਿੰਗ
ਚੰਡੀਗੜ – ਟਰਾਂਸਪੋਰਟ ਵਿਭਾਗ ਅਧੀਨ ਆਉਂਦੇ ਖੇਤਰਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦੀ ਨਜ਼ਰਸਾਨੀ ਅਤੇ ਹੋਰ ਬਿਹਤਰ ਸੇਵਾਵਾਂ ਦੇਣ ਦੇ ਮਕਸਦ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੀਟਿੰਗ ਵਿੱਚ ਸ੍ਰੀਮਤੀ ਚੌਧਰੀ ਨੇ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਵਿਆਂਗਜਨ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨਾਂ ਦੀ ਬਿਹਤਰੀ ਲਈ ਵੱਧ ਤਂ ਵੱਧ ਉਪਰਾਲੇ ਕਰਨ ਦੀ ਲੋੜ ਹੈ। ਸ੍ਰੀਮਤੀ ਚੌਧਰੀ ਨੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਮੁਫਤ ਸਫਰ ਸਹੂਲਤ ਨੂੰ ਸਰਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਮੀਟਿੰਗ ਵਿੱਚ ਫੈਸਲਾ ਵੀ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਜ਼ਿਲਾ ਸਮਾਜਿਕ ਸੁਰੱਖਿਆ ਵੱਲੋਂ ਜਾਰੀ ਸ਼ਨਾਖਤੀ ਕਾਰਡ ਅਤੇ ਯੂ.ਡੀ.ਆਈ.ਡੀ.ਪੋਰਟਲ ਉਪਰ ਜਾਰੀ ਵਿਲੱਖਣ ਸ਼ਨਾਖਤੀ ਕਾਰਡ ਇਹ ਸਹੂਲਤ ਲੈਣ ਯੋਗ ਮੰਨੇ ਜਾਣਗੇ। ਸਮਾਜਿਕ ਸੁਰੱਖਿਆ ਵਿਭਾਗ ਯੂ.ਡੀ.ਆਈ.ਡੀ. ਪੋਰਟਲ ਕਾਰਡ ਰਾਹੀਂ ਜਾਰੀ ਕੀਤੇ ਗਏ ਸ਼ਨਾਖਤੀ ਕਾਰਡਾਂ ਦੇ ਵੇਰਵੇ ਟਰਾਂਸਪੋਰਟ ਵਿਭਾਗ ਨੂੰ ਭੇਜੇਗਾ। ਇਸ ਸਹੂਲਤ ਦਾ ਦੁਰਉਪਯੋਗ ਠੱਲਣ ਦੇ ਮੰਤਵ ਨਾਲ ਇਸ ਗੱਲ ਦਾ ਵੀ ਵਿਚਾਰ ਕੀਤਾ ਗਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਫਰ ਕਰਨ ਦੇ ਮੰਤਵ ਲਈ ਸਮਾਜਿਕ ਸੁਰੱਖਿਆ ਵਿਭਾਗ ਵਾਊਚਰ ਜਾਰੀ ਕਰੇਗਾ। ਕੈਬਨਿਟ ਮੰਤਰੀ ਵੱਲੋਂ ਆਦੇਸ਼ ਦਿੱਤੇ ਗਏ ਕਿ ਇਸ ਸਿਸਟਮ ਨੂੰ ਸਾਰੇ ਪੰਜਾਬ ਵਿੱਚ ਲਾਗੂ ਕਰਨ ਤੋਂ ਪਹਿਲਾ ਕਿਸੇ ਇਕ-ਦੋ ਜ਼ਿਲਿਆਂ ਵਿੱਚ ਇਸ ਨੂੰ ਪਾਇਲਟ ਪ੍ਰਾਜੈਕਟ ਵਜੋਂ ਲਾਗੂ ਕਰ ਕੇ ਚੈਕ ਕੀਤਾ ਜਾਵੇ। ਸ੍ਰੀਮਤੀ ਚੌਧਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿੱਥੇ ਸਮੂਹ ਸਰਕਾਰੀ ਬੱਸਾਂ ਅਤੇ ਬੱਸ ਅੱਡੇ ਦਿਵਿਆਂਗਜਨ ਵਿਅਕਤੀਆਂ ਦੀ ਸਹੂਲਤ ਅਨੁਸਾਰ ਬਣਾਏ ਜਾਣ ਉਥੇ ਨਵੀਆਂ ਖਰੀਦੀਆਂ ਜਾਣ ਵਾਲੀਆਂ ਬੱਸਾਂ ਅਤੇ ਨਵੇਂ ਬਣਾਏ ਜਾਣ ਵਾਲੇ ਬੱਸ ਅੱਡਿਆਂ ਅੰਦਰ ਪਹਿਲਾਂ ਹੀ ਇਹ ਸਹੂਲਤਾਂ ਬਣਾਈਆਂ ਜਾਣ।ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਵੱਲੋਂ ਦੱਸਿਆ ਗਿਆ ਕਿ ‘ਰਾਈਟਸ ਆਫ ਪਰਸਨ ਵਿਦ ਡਿਸਏਬਲਿਟੀ ਐਕਟ 2016’ ਹੋਂਦ ਵਿੱਚ ਆ ਚੁੱਕਿਆ ਹੈ ਅਤੇ ਇਸ ਦੇ ਵਿੱਚ ਇਹ ਉਪਬੰਧ ਕੀਤਾ ਗਿਆ ਹੈ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਰਕਾਰੀ ਇਮਾਰਤਾਂ, ਸਰਕਾਰੀ ਆਵਾਜਾਈ ਦੇ ਸਾਧਨਾਂ (ਟਰਾਂਸਪੋਰਟ ਵਿਭਾਗ) ਅਤੇ ਸਰਕਾਰੀ ਵਿਭਾਗਾਂ ਦੀਆਂ ਵੈਬਸਾਈਟਾਂ ਉਪਰ ਸੁਖਾਲੀ ਪਹੁੰਚ ਦੇ ਮਕਸਦ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣੇ ਹਨ। ਉਨਾਂ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਦਿਵਿਆਂਗਜਨ ਵਿਅਕਤੀਆਂ ਲਈ ਰਾਖਵੀਆਂ ਸੀਟਾਂ ਤੋਂ ਇਲਾਵਾ ਬੱਸ ਵਿੱਚ ਸੌਖੇ ਢੰਗ ਨਾਲ ਚੜਨ ਲਈ ਰੈਟਰੋ ਫਿਟਿੰਗ ਕੀਤੀ ਜਾਣੀ ਹੈ। ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸ਼ਿਵਾ ਪ੍ਰਸਾਦ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਸਾਰੇ ਬੱਸ ਅੱਡਿਆਂ ਵਿੱਚ 2-2 ਵਹੀਲ ਚੇਅਰ ਦੀ ਸਹੂਲਤ, ਦਿਵਿਆਂਗਜਨ ਵਿਅਕਤੀਆਂ ਵਾਸਤੇ ਵੱਖਰੇ ਪਖਾਨੇ ਉਪਲੱਬਧ ਹਨ। ਉਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਬੱਸ ਕੋਡ ਹਦਾਇਤਾਂ ਅਨੁਸਾਰ ਸੂਬੇ ਵਿੱਚ ਬੱਸਾਂ ਦੀ ਰੈਟਰੋ ਫਿਟਿੰਗ ਕਰਵਾਈ ਜਾਵੇਗੀ ਤਾਂ ਜੋ ਦਿਵਿਆਂਗਜਨ ਵਿਅਕਤੀ ਇਨਾਂ ਬੱਸਾਂ ਵਿੱਚ ਸੁਖਾਲੇ ਢੰਗ ਨਾਲ ਚੜ-ਉਤਰ ਸਕਣ। ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ, ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ ਅਤੇ ਪੀ.ਆਰ.ਟੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨਜੀਤ ਸਿੰਘ ਨਾਰੰਗ ਵੀ ਹਾਜ਼ਰ ਸਨ।


