- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਰੁਨਾ ਚੌਧਰੀ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਬਾਰੇ ਸੰਵੇਦਨਸ਼ੀਲ ਪਹੁੰਚ ਅਪਣਾਉਣ ਲਈ ਲੋਕ ਲਹਿਰ ਖੜੀ ਕਰਨ ਦਾ ਸੱਦਾ
ਸਮਾਜਿਕ ਸੁਰੱਖਿਆ ਮੰਤਰੀ ਨੇ ਅੰਗਹੀਣਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਜਥੇਬੰਦੀਆਂ, ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਚੰਡੀਗੜ – ”ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰੀ ਦਫਤਰਾਂ ਤੇ ਆਮ ਜਨ-ਜੀਵਨ ਵਿੱਚ ਇਨਾਂ ਵਿਅਕਤੀਆਂ ਲਈ ਢੁੱਕਵਾਂ ਤੇ ਉਸਾਰੂ ਮਾਹੌਲ ਸਿਰਜਣ ਲਈ ਨਿਰੰਤਰ ਉੁਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਪੰਜਾਬ ਭਵਨ ਚੰਡੀਗੜ ਵਿਖੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਦੀਆਂ ਜਥੇਬੰਦੀਆਂ, ਸੰਸਥਾਵਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕਹੀ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਵਿਭਾਗ ਜਾਂ ਕਿਸੇ ਵੀ ਖੇਤਰ ਵਿੱਚ ਆ ਰਹੀਆਂ ਦਿੱਕਤਾਂ ਦਾ ਪਤਾ ਲਗਾ ਕੇ ਉਨਾਂ ਨੂੰ ਹੱਲ ਕਰਨਾ ਹੈ। ਉਨਾਂ ਕਿਹਾ ਕਿ ਸਮਾਜ ਦੇ ਇਸ ਵਰਗ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਲੋੜ ਹੈ ਅਤੇ ਇਨਾਂ ਦੀਆਂ ਲੋੜਾਂ ਅਤੇ ਦਿੱਕਤਾਂ ਸਬੰਧੀ ਪੂਰੇ ਸਮਾਜ ਨੂੰ ਸੰਵੇਦਨਸ਼ੀਲ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ। ਉਨਾਂ ਇਸ ਸਬੰਧੀ ਲੋਕ ਲਹਿਰ ਖੜੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਦਿਸ਼ਾ ਵਿੱਚ ਉਨਾਂ ਵਿਭਾਗ ਕੰਮ ਕਰੇਗਾ ਅਤੇ ਅੱਜ ਵਾਂਗ ਅਜਿਹੀਆਂ ਮੀਟਿੰਗਾਂ ਨਿਰੰਤਰ ਕਰਦਾ ਰਹੇਗਾ। ਮੀਟਿੰਗ ਦੌਰਾਨ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਸਬੰਧੀ ਉਠਾਏ ਗਏ ਮੁੱਦਿਆਂ ਨੂੰ ਸੁਣਨ ਉਪਰੰਤ ਸਮਾਜਿਕ ਸੁਰੱਖਿਆ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨਾਂ ਦਾ ਵਿਭਾਗ ਸਾਰੇ ਵਿਭਾਗਾਂ ਤੋਂ ਇਕ ਸਾਲ ਅੰਦਰ ਘੱਟੋਂ-ਘੱਟ ਦੋ ਵਾਰ ਅੰਗਹੀਣ ਕੋਟੇ ਦੀਆਂ ਅਸਾਮੀਆਂ ਦਾ ਰੋਸਟਰ ਮੰਗਵਾ ਕੇ ਚੈਕ ਕਰਦਾ ਹੈ ਕਿ ਕਿਧਰੇ ਉਨਾਂ ਦੀਆਂ ਭਰਤੀਆਂ ਅਤੇ ਤਰੱਕੀਆਂ ਸਬੰਧੀ ਕੋਈ ਬੈਕਲਾਗ ਤਾਂ ਨਹੀਂ ਪਿਆ ਹੈ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਹੋਰਨਾਂ ਵਿਭਾਗਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਲੰਬਿਤ ਪਏ ਮਾਮਲਿਆਂ ਪਿੱਛੇ ਮੁੱਖ ਕਾਰਨ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿੱਚ ਜਾਗਰੂਕਤਾ ਦੀ ਘਾਟ ਹੈ। ਉਨਾਂ ਕਿਹਾ ਕਿ ਇਸ ਵਰਗ ਦੀਆਂ ਲੋੜਾਂ ਅਤੇ ਕਾਨੂੰਨਾਂ ਬਾਰੇ ਦੂਜੇ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕਰਨ ਲਈ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮੈਗਸੀਪਾ) ਨਾਲ ਤਾਲਮੇਲ ਕੀਤਾ ਗਿਆ ਹੈ ਜੋ ਸਾਰਾ ਸਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਸਐਬਲਿਟੀ ਕਾਨੂੰਨ ਬਾਰੇ ਜਾਣੂੰ ਕਰਵਾਏਗਾ। ਸਮਾਜਿਕ ਸੁਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਅਜਿਹੇ ਲੋਕਾਂ ਦੇ ਜੀਵਨ ਦੇ ਮੁੱਢਲੇ ਪੜਾਅ ਦੌਰਾਨ ਹੀ ਅੰਗਹੀਣਤਾ ਦੇ ਪੱਧਰ ਦੀ ਸ਼ਨਾਖਤ ਕਰ ਕੇ ਉਸ ਦੀ ਰੋਕਥਾਮ ਲਈ ਕਦਮ ਚੁੱਕੇ ਜਾਣ ਤਾਂ ਅੰਗਹੀਣਤਾ ਉਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਮਾਰੀਆਂ ਜਾ ਰਹੀਆਂ ਮੱਲਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ਹੀ ਅੰਗਹੀਣ ਖਿਡਾਰੀਆਂ ਲਈ ਪੈਰਾ ਸਪੋਰਟਸ ਦਾ ਖੇਡ ਇੰਸਟੀਚਿਊਟ ਬਣਾਇਆ ਜਾ ਰਿਹਾ ਹੈ ਜਿੱਥੇ ਉਨਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਢਾਂਚਾ ਸਥਾਪਤ ਕਰ ਕੇ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ। ਟੋਲ ਪਲਾਜ਼ਿਆਂ ‘ਤੇ ਆਉਂਦੀਆਂ ਦਿੱਕਤਾਂ ਨੂੰ ਦੇਖਦਿਆਂ ਉਨਾਂ ਮੌਕੇ ‘ਤੇ ਹੀ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਹ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ ਕਿ ਕਿਸੇ ਵੀ ਟੋਲ ਪਲਾਜ਼ਾ ‘ਤੇ ਕਿਸੇ ਵੀ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਕੋਈ ਦਿੱਕਤ ਨਾ ਆਵੇ। ਇਸੇ ਤਰਾਂ ਅੰਗਹੀਣ ਵਿਅਕਤੀਆਂ ਪੱਖੀ ਬੁਨਿਆਦੀ ਢਾਂਚੇ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਪੰਜਾਬ ਦੇ 10 ਵੱਡੇ ਸ਼ਹਿਰਾਂ ਦਾ ਆਡਿਟ ਹੋਵੇਗਾ ਕਿ ਉਥੇ ਮਹੱਤਵਪੂਰਨ ਇਮਾਰਤਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਰੈਂਪ ਆਦਿ ਹੋਰ ਸਹੂਲਤਾਂ ਬਣਾਈਆਂ ਗਈਆਂ ਹਨ ਜਾਂ ਨਹੀਂ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕਰਨਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਸਰਕਾਰ ਦੀ ਮੁੱਖ ਪਹਿਲ ਹੈ। ਉਨਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਨੂੰ ਆਪਣੀ ਮਾਨਸਿਕ ਸੋਚ ਬਦਲਣੀ ਪਵੇਗੀ ਕਿਉਂਕਿ ਜੋ ਮੁਸ਼ਕਲਾਂ ਦਾ ਸਾਹਮਣਾ ਇਹ ਵਿਅਕਤੀ ਕਰਦੇ ਹਨ, ਉਸ ਬਾਰੇ ਬਾਕੀ ਲੋਕ ਸੋਚ ਵੀ ਨਹੀਂ ਸਕਦੇ। ਉਨਾਂ ਜਥੇਬੰਦੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਦਾ ਵਿਭਾਗ ਸਾਰੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਸਕਰਾਤਮਿਕ ਸੋਚ ਰੱਖਦਾ ਹੈ ਅਤੇ ਮੰਤਰੀ ਜੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਭਲਾਈ ਲਈ ਕੰਮ ਕੀਤੇ ਜਾਣਗੇ।ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਨੇ ਇਨਸਾਨੀਅਤ ਦੇ ਪੱਧਰ ‘ਤੇ ਉਨਾਂ ਦਾ ਵਿਭਾਗ ਇਨਾਂ ਵਿਅਕਤੀਆਂ ਦੇ ਨਾਲ ਖੜਾ ਹੈ ਅਤੇ ਜੋ ਕੰਮ ਉਨਾਂ ਦੇ ਵਿਭਾਗ ਵੱਲੋਂ ਕੀਤੇ ਜਾਣੇ ਹਨ, ਉਨਾਂ ਨੂੰ ਤੁਰੰਤ ਕੀਤਾ ਜਾਵੇਗਾ ਅਤੇ ਜਿਹੜੇ ਦੂਜੇ ਵਿਭਾਗਾਂ ਨਾਲ ਸਬੰਧਤ ਹਨ, ਉਨਾਂ ਨੂੰ ਹੱਲ ਕਰਨ ਲਈ ਸਾਰੇ ਵਿਭਾਗਾਂ ਨਾਲ ਤਾਲਮੇਲ ਸਥਾਪਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਵਿਭਾਗ ਇਨਾਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀਆਂ ਮੰਗਾਂ ਪ੍ਰਤੀ ਹਮੇਸ਼ਾ ਹੀ ਹਮਦਰਦੀ ਰੱਖਦਾ ਹੈ ਅਤੇ ਇਨਾਂ ਦੇ ਕੰਮਾਂ ਨੂੰ ਤਰਜੀਹੀ ਤੌਰ ‘ਤੇ ਹੱਲ ਕਰਦਾ ਹੈ।
ਇਸ ਮੌਕੇ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਐਬਲਿਟੀ ਸ੍ਰੀ ਕੁਮਾਰ ਰਾਹੁਲ ਅਤੇ ਵਿਭਾਗ ਦੇ ਵਧੀਕ ਸਕੱਤਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵੀ ਹਾਜ਼ਰ ਸਨ।


