- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ
ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ।ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡੇ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ।ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।ਮੁੱਖ ਮੰਤਰੀ ਨੇ ਸ੍ਰੀ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।


