- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸ਼ਵਨੀ ਨੂੰ 12 ਲੱਖ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ – ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਆਰ ਅਸ਼ਵਿਨ ਨੂੰ ਦਿੱਲੀ ਕੈਪੀਟਲਜ਼ ਖ਼ਿਲਾਫ਼ ਸ਼ਨਿੱਚਰਵਾਰ ਨੂੰ ਹੋਏ ਮੈਚ ਦੌਰਾਨ ਧੀਮੀ ਓਵਰ ਗਤੀ ਕਾਰਨ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ। ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, ‘‘ਇਹ ਆਈਪੀਐਲ ਦੇ ਜ਼ਾਬਤੇ ਤਹਿਤ ਉਸ ਦੀ ਟੀਮ ਦਾ ਪਹਿਲਾ ਅਪਰਾਧ ਸੀ, ਇਸ ਲਈ ਅਸ਼ਵਿਨ ਨੂੰ 12 ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ।’’ ਇਸ ਤੋਂ ਪਹਿਲਾਂ ਮੌਜੂਦਾ ਸੈਸ਼ਨ ਵਿੱਚ ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ, ਰੌਇਲ ਚੈਲੰਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਅਤੇ ਰਾਜਸਥਾਨ ਰੌਇਲਜ਼ ਦੇ ਸਾਬਕਾ ਕਪਤਾਨ ਅਜਿੰਕਿਆ ਰਹਾਣੇ ਨੂੰ ਵੀ ਜੁਰਮਾਨਾ ਕੀਤਾ ਜਾ ਚੁੱਕਾ ਹੈ।


