- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਸੀਂ ਆਪਣਾ ਵਾਇਦਾ 6 ਘੰਟਿਆਂ ਵਿੱਚ ਪੂਰਾ ਕੀਤਾ : ਰਾਹੁਲ ਗਾਂਧੀ
ਨਵੀਂ ਦਿੱਲੀ – ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਆਪਣੇ ਚੋਣਾਵੀ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ| ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਨਾਲ ਬਹੁਤ ਉਤਸ਼ਾਹਤ ਦਿੱਸੇ| ਪੱਤਰਕਾਰਾਂ ਦੇ ਪੁੱਛੇ ਜਾਣ ਤੇ ਕਿ ‘ਕੀ ਚੋਣਾਵੀ ਵਾਅਦੇ ਪੂਰੇ ਹੋਣੇ ਸ਼ੁਰੂ ਹੋ ਗਏ’, ਇਸ ਤੇ ਰਾਹੁਲ ਗਾਂਧੀ ਨੇ ਕਿਹਾ ਕਿ ਦੇਖਿਆ ਤੁਸੀਂ ਸ਼ੁਰੂ ਹੋ ਗਿਆ ਨਾ ਕੰਮ| ਉਨ੍ਹਾਂ ਨੇ ਕਿਹਾ ਕਿ 6 ਘੰਟਿਆਂ ਵਿੱਚ ਆਪਣਾ ਚੋਣਾਵੀ ਵਾਅਦਾ ਪੂਰਾ ਕੀਤਾ ਹੈ| ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹਦੀ ਤਰ੍ਹਾਂ ਹੀ ਰਾਜਸਥਾਨ ਵਿੱਚ ਵੀ ਜਲਦ ਹੀ ਕਿਸਾਨਾਂ ਦਾ ਕਰਜ਼ ਮੁਆਫ ਕੀਤਾ ਜਾਵੇਗਾ| ਇਸ ਦੌਰਾਨ ਉਨ੍ਹਾਂ ਨੇ ਪੀ.ਐਮ. ਮੋਦੀ ਤੇ ਵੀ ਨਿਸ਼ਾਨਾ ਸਾਧਿਆ| ਉਨ੍ਹਾਂ ਨੇ ਕਿਹਾ,”ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਦੋਂ ਤੱਕ ਸੌਂਣ ਨਹੀਂ ਦੇਵਾਂਗੇ, ਜਦੋਂ ਤੱਕ ਉਹ ਕਿਸਾਨਾਂ ਦਾ ਕਰਜ਼ ਮੁਆਫ ਨਹੀਂ ਕਰ ਦਿੰਦੇ, ਸਾਰੇ ਵਿਰੋਧੀ ਦਲ ਇਕਜੁਟ ਰੂਪ ਨਾਲ ਇਸ ਦੀ ਮੰਗ ਕਰਨਗੇ| ਹੁਣ ਤੱਕ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਇਕ ਰੁਪਏ ਦੀ ਵੀ ਛੂਟ ਨਹੀਂ ਦਿੱਤੀ ਹੈ|”


