- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਬਾਤੀ ਰਾਇਡੂ ਕੌਮਾਂਤਰੀ ਗੇਂਦਬਾਜ਼ੀ ਤੋਂ ਮੁਅੱਤਲ
ਦੁਬਈ – ਆਈਸੀਸੀ ਨੇ ਅੰਬਾਤੀ ਰਾਇਡੂ ਦੇ ਕੌਮਾਂਤਰੀ ਕ੍ਰਿਕਟ ਵਿੱਚ ਗੇਂਦਬਾਜ਼ੀ ’ਤੇ ਅੱਜ ਪਾਬੰਦੀ ਲਾ ਦਿੱਤੀ ਹੈ ਕਿਉਂਕਿ ਇਸ ਭਾਰਤੀ ਕ੍ਰਿਕਟਰ ਨੇ 14 ਦਿਨ ਦੀ ਤੈਅ ਸਮਾਂ ਸੀਮਾ ਦੇ ਅੰਦਰ ਆਪਣੇ ਸ਼ੱਕੀ ਐਕਸ਼ਨ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਰਾਇਡੂ ਦੇ ਐਕਸ਼ਨ ਦੀ ਸ਼ਿਕਾਇਤ 13 ਜਨਵਰੀ ਨੂੰ ਆਸਟਰੇਲੀਆ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਮੈਚ ਦੌਰਾਨ ਕੀਤੀ ਗਈ ਸੀ। ਆਈਸੀਸੀ ਨੇ ਕਿਹਾ, ‘‘ਇਸ ਖਿਡਾਰੀ ਨੇ 14 ਦਿਨ ਦੀ ਸਮਾਂ ਸੀਮਾ ਦੇ ਅੰਦਰ ਆਪਣੇ ਗੇਂਦਬਾਜ਼ੀ ਐਕਸ਼ਨ ਦੀ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਲਿਹਾਜ਼ਾ ਉਨ੍ਹਾਂ ਦੇ ਕੌਮਾਂਤਰੀ ਕ੍ਰਿਕਟ ਵਿੱਚ ਗੇਂਦਬਾਜ਼ੀ ਕਰਨ ’ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।’’ ਆਈਸੀਸੀ ਨੇ ਕਿਹਾ ਕਿ ਜਾਂਚ ਹੋਣ ਤੱਕ ਇਹ ਪਾਬੰਦੀ ਲਾਗੂ ਰਹੇਗੀ। ਉਸ ਨੂੰ ਇਹ ਵਿਖਾਉਣਾ ਹੋਵੇਗਾ ਕਿ ਉਹ ਸਹੀ ਐਕਸ਼ਨ ਨਾਲ ਗੇਂਦਬਾਜ਼ੀ ਕਰ ਸਕਦਾ ਹੈ।’’ਰਾਇਡੂ ਬੀਸੀਸੀਆਈ ਦੀ ਸਹਿਮਤੀ ਨਾਲ ਘਰੇਲੂ ਕ੍ਰਿਕਟ ਵਿੱਚ ਗੇਂਦਬਾਜ਼ੀ ਕਰ ਸਕਦਾ ਹੈ।


