- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ
ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ ‘ਤੇ ਰੱਖੇ ਗਏ ਹਨ।


