- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਤਵਾਦੀ ਹਮਲੇ ‘ਚ ਸੀ.ਆਰ.ਪੀ.ਐੱਫ ਦੇ ਤਿੰਨ ਜਵਾਨ ਸ਼ਹੀਦ, ਇੱਕ ਅੱਤਵਾਦੀ ਢੇਰ
ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੀ ਟੀਮ ‘ਤੇ ਹਮਲਾ ਕੀਤਾ, ਜਿਸ ਵਿੱਚ 3 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਇਲਾਵਾ ਮੁਕਾਬਲੇ ‘ਚ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਅਨੰਤਨਾਗ ‘ਚ ਬੱਸ ਸਟੈਂਡ ਕੋਲ ਹੋਏ ਇਸ ਹਮਲੇ ਵਿੱਚ 4 ਜਵਾਨ ਜ਼ਖਮੀ ਹੋ ਗਏ, ਇਨ੍ਹਾਂ ‘ਚੋਂ 3 ਜਵਾਨ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅਨੰਤਨਾਗ ‘ਚ 2 ਨਕਾਬਪੋਸ਼ ਅੱਤਵਾਦੀ ਆਏ ਅਤੇ ਸੀ.ਆਰ.ਪੀ.ਐਅਫ. ਤੇ ਪੁਲਿਸ ਫੋਰਸ ਦੇ ਜਵਾਨਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਦੋਂ ਕਿ ਇਸ ਗੋਲੀਬਾਰੀ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਉੱਥੇ ਹੀ ਦੂਜੇ ਅੱਤਵਾਦੀ ਦੀ ਤਲਾਸ਼ ਜਾਰੀ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਪਾਕਿਸਤਾਨ ਨੇ ਸੋਮਵਾਰ ਨੂੰ ਜੰਗਬੰਦੀ ਦੀ ਉਲੰਘਣਾ ਕੀਤੀ, ਜਿਸ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਗੋਲੀਬਾਰੀ ‘ਚ ਇੱਕ ਜਵਾਨ ਜ਼ਖਮੀ ਵੀ ਹੋਇਆ ਹੈ। ਪਾਕਿਸਤਾਨ ਵੱਲੋਂ ਗੋਲੀਬਾਰੀ ਸ਼ੁਰੂ ਕੀਤੀ ਗਈ, ਜਿਸ ਦਾ ਭਾਰਤੀ ਫੌਜ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਪਾਕਿਸਤਾਨ ਵੱਲੋਂ ਕਈ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪਾਕਿਸਤਾਨ ਨੇ 6 ਜੂਨ ਤੱਕ 1170 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ। ਉੱਥੇ ਹੀ 2018 ‘ਚ 1629 ਵਾਰ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਗ੍ਰਹਿ ਮੰਤਰਾਲੇ ਨੇ 12 ਦਸੰਬਰ 2018 ਨੂੰ ਇਸ ਗੱਲ ਦਾ ਜ਼ਿਕਰ ਕੀਤਾ ਸੀ ਕਿ ਇਸ ਸਾਲ ਅੱਤਵਾਦੀ ਵਾਰਦਾਤਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਦੁੱਗਣੇ ਤੋਂ ਵੱਧ ਸੀ।


