- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਧਾਰ ਸਬੰਧੀ ਬੈਂਕਾਂ ਤੇ ਡਾਕਘਰਾਂ ’ਚ ਪਹਿਲਾਂ ਵਾਲੇ ਨਿਯਮ ਹੀ ਰਹਿਣਗੇ ਜਾਰੀ: ਪਾਂਡੇ
ਨਵੀਂ ਦਿੱਲੀ – ਵਿਲੱਖਣ ਪਛਾਣ ਅਥਾਰਿਟੀ ਆਫ ਇੰਡੀਆ (ਯੂਆਈਡੀਏਆਈ) ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਆਧਾਰ ਦੀ ਵਰਤੋਂ ਰੋਕਣ ਸਬੰਧੀ ਹੁਕਮ ਐਨਰੋਲਮੈਂਟ ਅਤੇ ਸੇਵਾਵਾਂ ਨੂੰ ਅੱਪਡੇਟ ਕਰਨ ਦੇ ਮਾਮਲੇ ਵਿੱਚ ਲਾਗੂ ਨਹੀਂ ਹੋਣਗੇ ਅਤੇ ਇਹ ਸੇਵਾਵਾਂ ਬੈਂਕਾਂ, ਡਾਕਘਰਾਂ ਤੇ ਸਰਕਾਰੀ ਦਫਤਰਾਂ ਵਿੱਚ ਜਾਰੀ ਰਹਿਣਗੀਆਂ ਕਿਉਂਕਿ ਸਮੁੱਚੀ ਆਧਾਰ ਪ੍ਰਕਿਰਿਆ ਵਿੱਚ ਬੈਂਕਾਂ ਦਾ ਵਿਆਪਕ ਰੋਲ ਹੈ। ਇਸ ਲਈ ਬੈਂਕਾਂ ਤੇ ਡਾਕਘਰਾਂ ਦੇ ਅਧਾਰ ਸਬੰਧੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹੇਗੀ। ਇਹ ਪਹਿਲਕਦਮੀ ਇਸ ਕਰਕੇ ਹੋਈ ਹੈ ਕਿ ਸਰਵਿਸ ਪ੍ਰੋਵਾਈਡਰ ਅਜੇ ਵੀ ਆਫਲਾਈਨ ਵੈਰੀਫਿਕੇਸ਼ਨ ਲਈ ਆਧਾਰ ਨੂੰ ਬਿਨਾਂ ਪ੍ਰਮਾਣਮਿਕਤਾ ਦੇ ਵਰਤ ਰਹੇ ਹਨ। ਸੁਪਰੀਮ ਕੋਰਟ ਨੇ ਇਹ ਫੈਸਲਾ ਸੁਣਾਇਆ ਸੀ ਕਿ ਆਧਾਰ ਬੈਂਕ ਖਾਤੇ ਖੁੱਲ੍ਹਵਾਉਣ ਦੇ ਲਈ ਲਾਜ਼ਮੀ ਨਹੀਂ ਹੈ ਪਰ ਬੈਂਕਾਂ ਤੇ ਡਾਕ ਘਰਾਂ ਲਈ ਤੈਅ ਕੀਤੇ ਨਿਯਮ ਅਨੁਸਾਰ ਆਧਾਰ ਤਹਿਤ ਐਨਰੋਲਮੈਂਟ ਅਤੇ ਅੱਪਡੇਟ ਕਰਨ ਸਬੰਧੀ ਕਾਰਵਾਈ ਜਾਰੀ ਰਹੇਗੀ। ਇਹ ਪ੍ਰਗਟਾਵਾ ਵਿਲੱਖਣ ਪਛਾਣ ਅਥਾਰਟੀ ਆਫ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਜੈ ਭੂਸ਼ਨ ਪਾਂਡੇ ਨੇ ਕੀਤਾ ਹੈ।


