- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ 15 ਅਗਸਤ ਤੋਂ ਹੋਵੇਗਾ ਲਾਗੂ: ਨਵਜੋਤ ਸਿੰਘ ਸਿੱਧੂ
ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ
ਚੰਡੀਗੜ – ਸ਼ਹਿਰੀ ਸਥਾਨਕ ਇਕਾਈਆਂ ਵਿੱਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ ਪਲਾਨ ਅਪੂਰਵ ਸਿਸਟਮ (ਓ.ਬੀ.ਪੀ.ਏ.ਐਸ.) 15 ਅਗਸਤ ਤੋਂ ਲਾਗੂ ਹੋਵੇਗਾ ਅਤੇ ਇਹ ਵੱਕਾਰੀ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ ਦੇਣ ਦਾ ਵਾਅਦਾ ਪੂਰਾ ਹੋਵੇਗਾ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਦੇ ਆਡੀਟੋਰੀਅਮ ਵਿਖੇ ਓ.ਬੀ.ਪੀ.ਏ.ਐਸ. ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਡਿਪਟੀ ਡਾਇਰੈਕਟਰਾਂ ਅਤੇ ਆਰਕੀਟੈਕਟਾਂ ਦੀ ਲਗਾਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਹੀ।ਸ. ਸਿੱਧੂ ਨੇ ਕਿਹਾ, ”ਅਸੀਂ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜਦੇ ਸਗੋਂ ਅਗਲੀ ਪੀੜੀ ਲਈ ਲੜਦੇ ਹਾਂ, ਸਾਡੀ ਸਰਕਾਰ ਦਾ ਮਕਸਦ ਆਉਣ ਵਾਲੀਆਂ ਪੀੜੀਆਂ ਲਈ ਬਿਹਤਰ ਸਿਸਟਮ ਛੱਡ ਕੇ ਜਾਣਾ ਹੈ ਜਿਸ ਦੇ ਤਹਿਤ ਈ-ਗਵਰਨੈਂਸ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ।” ਉਨਾਂ ਕਿਹਾ ਕਿ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕਰ ਕੇ ਜਿੱਥੇ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਸਕਦੀ ਹੈ ਉਥੇ ਸ਼ਹਿਰ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਸੇਵਾਵਾਂ ਮਿਲ ਸਕਦੀਆਂ ਹਨ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਓ.ਬੀ.ਪੀ.ਏ.ਐਸ. 15 ਅਗਸਤ ਤੋਂ ਲਾਗੂ ਹੋਵੇਗਾ ਜੋ ਕਿ ਪੂਰਨ ਤੌਰ ‘ਤੇ ਆਨਲਾਈਨ ਪਲੇਟਫਾਰਮ ਹੈ ਜਿੱਥੇ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਇਕੋ ਥਾਂ ‘ਤੇ ਹੋਵੇਗੀ ਜਿਸ ਨਾਲ ਸ਼ਹਿਰੀਆਂ ਦੀ ਪਹਿਲਾਂ ਹੁੰਦੀ ਖੱਜਲ ਖੁਆਰੀ ਖਤਮ ਹੋਵੇਗੀ। ਇਸ ਵੱਕਾਰੀ ਪ੍ਰਾਜੈਕਟ ਨੂੰ ਵਿਭਾਗ ਦਾ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਦੀ ਕਿਸਮਤ ਤੇ ਮੁਹਾਂਦਰਾ ਬਦਲਣ ਦੀ ਸਮਰੱਥਾ ਰੱਖਦਾ ਹੈ।ਸ. ਸਿੱਧੂ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਓ.ਬੀ.ਪੀ.ਏ.ਐਸ. ਵਿੱਚ ਪੰਜ ਪੜਾਅ ਹੋਣਗੇ। ਉਨਾਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਨਕਸ਼ੇ ਪਾਸ ਕਰਵਾਉਣ ਲਈ ਨਿੱਜੀ ਤੌਰ ‘ਤੇ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਗਾਉਣੇ ਪੈਣਗੇ। ਇਹ ਪ੍ਰਾਜੈਕਟ ਸਾਰੀਆਂ 165 ਸ਼ਹਿਰੀ ਸਥਾਨਕ ਇਕਾਈਆਂ ਅਤੇ 27 ਨਗਰ ਸੁਧਾਰ ਟਰੱਸਟਾਂ ਵਿੱਚ ਲਾਗੂ ਹੋਵੇਗਾ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸਾਦ, ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰੀ ਬਲਕਾਰ ਸਿੰਘ, ਨਗਰ ਨਿਗਮਾਂ ਦੇ ਕਮਿਸ਼ਨਰ, ਡਿਪਟੀ ਡਾਇਰੈਕਟਰ ਅਤੇ ਆਰਕੀਟੈਕਟ ਵੀ ਹਾਜ਼ਰ ਸਨ।


