- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਆਪ’ ਆਗੂ ਫੂਲਕਾ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫਾ
ਦਾਖਾ ਹਲਕੇ ਦੀ ਜਿਮਨੀ ਚੋਣ ਜਲਦੀ ਹੋਣ ਦੇ ਆਸਾਰ
ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਡਵੋਕੇਟ ਸ੍ਰੀ ਐਚ.ਐਸ. ਫੂਲਕਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫੇ ਦੇ ਦਿਤਾ ਹੈ।ਉਨ੍ਹਾਂ ਵੱਲੋਂ ਈਮੇਲ ਤੇ ਫੈਕਸ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ।ਉਹ ਉਨ੍ਹਾਂ ਨੇ ਇਸ ਦੀ ਜਾਣਕਾਰੀ ਚੋਣ ਕਮਿਸ਼ਨਰ ਨੂੰ ਵੀ ਦੇ ਦਿੱਤੀ ਹੈ। ਸ. ਫੂਲਕਾ ਬੇਅਦਬੀ ਮਾਮਲਿਆਂ ’ਤੇ ਪੰਜਾਬ ਸਰਕਾਰ ਵਲੋਂ ਕੋਈ ਢੁਕਵੀਂ ਕਾਰਵਾਈ ਨਾ ਕਰਨ ਤੋਂ ਖਫਾ ਹਨ।ਉਨ੍ਹਾਂ ਨੇ ਇਸ ਦੇ ਰੋਸ ਵਜੋਂ ਹੀ ਆਪਣਾ ਅਸਤੀਫਾ ਦਿੱਤਾ ਹੈ। ਸ. ਫੂਲਕਾ ਦਾ ਕਹਿਣਾ ਹੈ ਕਿ ਤਿੰਨ ਸਾਲ ਪਹਿਲਾਂ 2015 ਵਿੱਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਲਈ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ’ਤੇ ਆਧਾਰਤ ਕਮਿਸ਼ਨ ਦੀ ਰਿਪੋਰਟ ਉਪਰ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬੇਸ਼ਕ ਮਹੀਨਾ ਪਹਿਲਾਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਪੰਜਾਬ ਹਰਿਆਣਾ ਹਾਈਕੋਰਟ ਵਿਚ ਮਾਮਲਾ ਚਲੇ ਜਾਣ ਕਾਰਨ ਉਨ੍ਹਾਂ ਅਸਤੀਫ਼ਾ ਦੇਣ ਦਾ ਮਾਮਲਾ ਟਾਲ ਦਿਤਾ ਸੀ।ਫੂਲਕਾ ਨੇ ਕਿਹਾ ਕਿ ਜਿਵੇਂ ਹੀ ਸ਼ੁਕਰਵਾਰ ਨੂੰ ਹਾਈਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿਤੀ ਗਈ ਤਾਂ ਉਨ੍ਹਾਂ ਅਸਤੀਫ਼ਾ ਦੇਣ ਦਾ ਮਨ ਬਣਾ ਲਿਆ ਸੀ। ਇਸ ਦੌਰਾਨ ਪਤਾ ਲੱਗਾ ਹੈ ਕਿ ਦਾਖਾ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਜਲਦ ਹੀ ਹੋ ਸਕਦੀ ਹੈ। ਚੋਣ ਕਮਿਸ਼ਨ ਇਹ ਚੋਣ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਕਰਵਾ ਸਕਦਾ ਹੈ।


