- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਬੂ ਧਾਬੀ ਵਿੱਚ ਟੀ-10 ਟੂਰਨਾਮੈਂਟ ਖੇਡਣਗੇ ਯੁਵਰਾਜ ਸਿੰਘ
ਨਵੀਂ ਦਿੱਲੀ – ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਅਤੇ 2 ਵਾਰ ਦੇ ਵਰਲਡ ਜੇਤੂ (2007, 2011) ਭਾਰਤੀ ਟੀਮ ਦੇ ਮੈਂਬਰ ਰਹੇ ਯੁਵਰਾਜ ਸਿੰਘ ਨੂੰ ਆਗਾਮੀ ਆਬੂ ਧਾਬੀ ਟੀ-10 ਟੂਰਨਾਮੈਂਟ ਵਿਚ ਮਰਾਠਾ ਅਰੇਬਿਅਨਸ ਨੇ ਬਤੌਰ ਇੰਡੀਅਨ ਆਈਕਾਨ ਖਿਡਾਰੀ ਚੁਣਿਆ ਹੈ| ਇਸ ਟੂਰਨਾਮੈਂਟ ਦਾ ਆਯੋਜਨ ਅਮੀਰਾਤ ਕ੍ਰਿਕਟ ਬੋਰਡ (ਈ. ਸੀ. ਬੀ.) ਦੇ ਅਧੀਨ ਕੌਮਾਂਤਰੀ ਕ੍ਰਿਕਟ ਕਾਊਂਸਿਲ (ਆਈ. ਸੀ ਸੀ.) ਨਾਲ ਮਿਲ ਕੇ ਕੀਤਾ ਜਾ ਰਿਹਾ ਹੈ| ਯੁਵਰਾਜ ਨੇ ਭਾਰਤੀ ਟੀਮ ਨੂੰ 2007 ਵਿਚ ਟੀ-20 ਅਤੇ 2011 ਵਿਚ ਵਨ ਡੇ ਵਿੱਚ ਵਰਲਡ ਚੈਂਪੀਅਨ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ| ਉਸਦੀ ਤੂਫਾਨੀ ਬੱਲੇਬਾਜ਼ੀ ਤੋਂ ਦੁਨੀਆ ਜਾਣੂ ਹੈ| ਯੁਵੀ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ| ਯੁਵਰਾਜ ਦੇ ਇਸ ਟੀਮ ਨਾਲ ਜੁੜਨ ਤੋਂ ਪਹਿਲਾਂ ਜ਼ਿੰਮਬਾਬਵੇ ਦੇ ਸਾਬਕਾ ਕਪਤਾਨ ਅਤੇ ਇੰਗਲੈਂਡ ਦੇ ਸਾਬਕਾ ਕੋਚ ਐਂਡੀ ਫਲਾਵਰ ਨੂੰ ਮਰਾਠਾ ਅਰੇਬਿਅਨਸ ਨੇ ਆਪਣਾ ਹੈੱਡ ਕੋਚ ਨਿਯੁਕਤ ਕੀਤਾ ਸੀ|


