- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਹਾਈ ਕੋਰਟ ਪੁੱਜੇ ਵੀਰਭੱਦਰ
ਨਵੀਂ ਦਿੱਲੀ – ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਪ੍ਰਤਿਭਾ ਸਿੰਘ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਟ੍ਰਾਇਲ ਕੋਰਟ ਦੇ ਇਕ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਪਹੁੰਚ ਕੀਤੀ ਹੈ। ਟ੍ਰਾਇਲ ਕੋਰਟ ਨੇ ਇਕ ਹੁਕਮ ਰਾਹੀਂ ਇਸ ਮਾਮਲੇ ਵਿਚ ਉਨ੍ਹਾਂ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਕਿਹਾ ਸੀ। ਸੀਬੀਆਈ ਵੱਲੋਂ ਦਰਜ ਕੀਤੇ ਇਸ ਕੇਸ ਵਿਚ ਟ੍ਰਾਇਲ ਕੋਰਟ ਦਾ ਇਹ ਫ਼ੈਸਲਾ 10 ਦਸੰਬਰ 2018 ਵਿਚ ਆਇਆ ਸੀ। ਸਾਬਕਾ ਮੁੱਖ ਮੰਤਰੀ ਦੀ ਅਰਜ਼ੀ ’ਤੇ ਸੁਣਵਾਈ ਭਲਕੇ ਹੋਵੇਗੀ। ਟ੍ਰਾਇਲ ਕੋਰਟ ਨੇ ਦੋਸ਼ ਆਇਦ ਕਰਨ ਲਈ 29 ਜਨਵਰੀ ਦੀ ਤਰੀਕ ਤੈਅ ਕੀਤੀ ਹੋਈ ਹੈ।


