- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟਰੇਲੀਆ ਦੀ ਸ਼੍ਰੀਲੰਕਾ ਤੇ ਆਸਾਨ ਜਿੱਤ
ਫੀਲਡਿੰਗ ਦੌਰਾਨ ਜ਼ਖ਼ਮੀ ਹੋਣ ਦੇ ਬਾਵਜੂਦ ਸਲਾਮੀ ਬੱਲੇਬਾਜ਼ ਉਸਮਾਨ ਖਵਾਜ਼ਾ ਨੇ ਸ਼ਾਨਦਾਰ ਅਰਧ ਸੈਂਕੜਾ ਲਾਇਆ, ਜਿਸ ਨਾਲ ਆਸਟਰੇਲੀਆ ਨੇ ਆਪਣੇ ਦੂਜੇ ਅਭਿਆਸ ਮੈਚ ਵਿਚ ਸੋਮਵਾਰ ਨੂੰ ਇਥੇ ਸ਼੍ਰੀਲੰਕਾ ਨੂੰ 31 ਗੇਂਦਾਂ ਬਾਕੀ ਰਹਿੰਦਿਆਂ 5 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਲਈ ਆਪਣੀਆਂ ਤਿਆਰੀਆਂ ਦਾ ਇਕ ਹੋਰ ਸ਼ਾਨਦਾਰ ਨਮੂਨਾ ਪੇਸ਼ ਕੀਤਾ। ਆਪਣੇ ਪਹਿਲੇ ਅਭਿਆਸ ਮੈਚ ਵਿਚ ਇੰਗਲੈਂਡ ਨੂੰ 12 ਦੌੜਾਂ ਨਾਲ ਹਰਾਉਣ ਵਾਲੀ ਆਸਟਰੇਲੀਆ ਸਾਹਮਣੇ 240 ਦੌੜਾਂ ਦਾ ਟੀਚਾ ਸੀ। ਉਸ ਨੇ ਖਵਾਜ਼ਾ ਦੀ 105 ਗੇਂਦਾਂ ‘ਤੇ 89 ਦੌੜਾਂ ਦੀ ਪਾਰੀ ਅਤੇ ਚੋਟੀਕ੍ਰਮ ਦੇ ਹੋਰ ਬੱਲੇਬਾਜ਼ਾਂ ਦੇ ਉਪਯੋਗੀ ਯੋਗਦਾਨ ਨਾਲ 44.5 ਓਵਰਾਂ ਵਿਚ 5 ਵਿਕਟਾਂ ‘ਤੇ 241 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਵਿਕਟਾਂ ‘ਤੇ 239 ਦੌੜਾਂ ਬਣਾਈਆਂ ਸਨ। ਸ਼੍ਰੀਲੰਕਾ ਵਲੋਂ ਲਾਹਿਰੂ ਤਿਰਿਮਾਨੇ ਨੇ ਸਭ ਤੋਂ ਜ਼ਿਆਦਾ 56 ਦੌੜਾਂ ਬਣਾਈਆਂ ਜਦਕਿ ਡਿਸਿਲਵਾ ਨੇ 43 ਦੌੜਾਂ ਦਾ ਯੋਗਦਾਨ ਦਿੱਤਾ।


