ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ

11 ਸਾਲ ਪੁਰਾਣੇ ਮਾਮਲੇ ’ਚ ਆਇਆ ਫ਼ੈਸਲਾ

ਸੂਰਤ – ਜਬਰ ਜਨਾਹ ਦੇ ਮਾਮਲੇ ’ਚ ਆਸਾਰਾਮ ਦੇ ਬੇਟੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਤੀ ਗਈ ਹੈ। ਇਸ ਤੋਂ ਪਹਿਲਾਂ ਨਾਰਾਇਣ ਸਾਈਂ ਨੂੰ ਇਸੇ ਮਾਮਲੇ ’ਚ ਸ਼ੁਕਰਵਾਰ ਨੂੰ ਦੋਸ਼ੀ ਕਰਾਰ ਦਿਤਾ ਗਿਆ ਸੀ। ਸੂਰਤ ਦੀ ਸੈਸ਼ਨ ਕੋਰਟ ਨੇ ਅਜ ਉਮਰ ਕੈਦ ਦੀ ਸਜ਼ਾ ਸੁਣਾਉਣ ਦੇ ਨਾਲ ਹੀ1 ਲਖ ਰੁਪਏ ਜੁਰਮਾਨਾ ਵੀ ਠੋਕਿਆ ਹੈ। ਇਸ ਦੇ ਨਾਲ ਹੀ ਨਾਰਾਇਣ ਸਾਈਂ ਦੀ ਸਾਥਣ ਸਾਧਿਕਾ ਗੰਗਾ-ਯਮੁਨਾ ਨੂੰ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

VIA PUNJAB