- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਤਿਹਾਸਕ ਜਿੱਤ ਤੋਂ ਬਾਅਦ ਮੋਦੀ-ਸ਼ਾਹ ਨੇ ਲਿਆ ਅਡਵਾਨੀ ਦਾ ਆਸ਼ੀਰਵਾਦ
ਨਵੀਂ ਦਿੱਲੀ – ਦੇਸ਼ ਭਰ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲਣ ਪੁੱਜੇ|ਇਸ ਤੋਂ ਬਾਅਦ ਮੋਦੀ ਅਤੇ ਸ਼ਾਹ ਨੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਨੂੰ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ| ਅਡਵਾਨੀ ਨਾਲ ਮੁਲਾਕਾਤ ਤੋਂ ਬਾਅਦ ਮੋਦੀ ਨੇ ਟਵਿੱਟਰ ਤੇ ਲਿਖਿਆ, ”ਅਡਵਾਨੀ ਜੀ ਨਾਲ ਮੁਲਾਕਾਤ ਕੀਤੀ| ਭਾਜਪਾ ਨੂੰ ਅੱਜ ਇੰਨੀ ਵੱਡੀ ਸਫਲਤਾ ਇਸ ਲਈ ਮਿਲੀ ਕਿਉਂਕਿ ਅਡਵਾਨੀ ਜੀ ਵਰਗੇ ਮਹਾਨ ਨੇਤਾਵਾਂ ਨੇ ਪਾਰਟੀ ਨੂੰ ਖੜ੍ਹਾ ਕਰਨ ਵਿੱਚ ਦਹਾਕਿਆਂ ਤੱਕ ਕੰਮ ਕੀਤਾ ਅਤੇ ਲੋਕਾਂ ਨੂੰ ਇਕ ਮਜ਼ਬੂਤ ਦ੍ਰਿਸ਼ਟੀਕੋਣ ਦਿੱਤਾ|” ਨਾਲ ਮੁਰਲੀ ਮਨੋਹਰ ਜੋਸ਼ੀ ਦੀ ਤਾਰੀਫ ਕਰਦੇ ਹੋਏ ਮੋਦੀ ਨੇ ਲਿਖਿਆ,”ਡਾ. ਮੁਰਲੀ ਮਨੋਹਰ ਜੋਸ਼ੀ ਬੇਹੱਦ ਵਿਦਵਾਨ ਹਨ| ਭਾਰਤੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਹੈ| ਉਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਅਤੇ ਮੇਰੇ ਵਰਗੇ ਕਈ ਵਰਕਰਾਂ ਨੂੰ ਇਨ੍ਹਾਂ ਦਾ ਮਾਰਗਦਰਸ਼ਨ ਮਿਲਿਆ ਹੈ|”


