- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਨੈਲੋ ਦੇ ਕਿਸੇ ਕਾਰਕੁਨ ਨੇ ਅਸਤੀਫ਼ਾ ਨਹੀਂ ਦਿੱਤਾ: ਅਭੈ ਚੌਟਾਲਾ
ਸਿਰਸਾ – ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਕਿਸੇ ਵੀ ਕਾਰਕੁਨ ਨੇ ਅਜੇ ਤੱਕ ਕੋਈ ਅਸਤੀਫ਼ਾ ਨਹੀਂ ਦਿੱਤਾ ਤੇ ਅਸਤੀਫਿਆਂ ਦੀਆਂ ਅਫ਼ਵਾਹਾਂ ਸਿਰਫ ਸੋਸ਼ਲ ਮੀਡੀਆ ਦੀ ਦੇਣ ਹਨ। ਇਹ ਗੱਲ ਅੱਜ ਵਿਰੋਧੀ ਧਿਰ ਦੇ ਨੇਤਾ ਅਭੈ ਸਿੰਘ ਚੌਟਾਲਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਇਨਸੋ ਅਤੇ ਯੁਵਾ ਇਨੈਲੋ ਵਿਚ ਕਾਂਗਰਸ ਦੇ ਕਾਫ਼ੀ ਲੋਕ ਸ਼ਾਮਲ ਹੋ ਗਏ ਸਨ ਜਿਸ ਕਰ ਕੇ ਇਨ੍ਹਾਂ ਜਥੇਬੰਦੀਆਂ ਦੀਆਂ ਕਾਰਜਕਾਰਨੀਆਂ ਭੰਗ ਕਰਨੀਆਂ ਪਈਆਂ ਹਨ। ਦੁਸ਼ਿਅੰਤ ਚੌਟਾਲਾ ਦੀ ਬਰਖ਼ਾਸਤਗੀ ਦੇ ਹੁਕਮਾਂ ਦੀ ਕਾਪੀ ਨਾ ਮਿਲਣ ਦੇ ਬਿਆਨ ਬਾਰੇ ਉਨ੍ਹਾਂ ਕਿਹਾ ਜਾਂ ਤਾਂ ਉਹ ਦੁਸ਼ਿਅੰਤ ਬੇਵਕੂਫ਼ ਹੈ ਤੇ ਜਾਂ ਉਹ ਤੁਹਾਨੂੰ ਬੇਵਕੂਫ਼ ਬਣਾ ਰਿਹਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਇਨੈਲੋ ਦੇ ਤਿੰਨ ਵਿਧਾਇਕ ਭਾਜਪਾ ਵਿਚ ਸ਼ਾਮਲ ਹੋਣ ਦੇ ਦਾਅਵੇ ’ਤੇ ਮੋੜਵਾਂ ਹਮਲਾ ਕਰਦਿਆਂ ਸ੍ਰੀ ਚੌਟਾਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਵਿਧਾਇਕਾਂ ਦੀ ਚਿੰਤਾ ਕਰਨੀ ਚਾਹੀਦੀ ਹੈ ਕਿਉਂਕਿ ਭਾਜਪਾ ਦੇ ਕਈ ਵਿਧਾਇਕ ਉਨ੍ਹਾਂ ਚੌਟਾਲਾ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ 15 ਨਵੰਬਰ ਨੂੰ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰ ਕੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਦਾ ਖੁਲਾਸਾ ਕਰਨਗੇ।


