- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈਰਾਨ ਗਲਤ ਢੰਗ ਨਾਲ ਹਿਰਾਸਤ ਚ ਲਏ ਅਮਰੀਕੀ ਨਾਗਰਿਕ ਕਰੇ ਰਿਹਾਅ : ਪੋਂਪਿਓ
ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਮੰਗਲਵਾਰ ਨੂੰ ਈਰਾਨ ਨੂੰ ਉਹਨਾਂ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ ਜਿਹਨਾਂ ਨੂੰ ਗਲਤ ਢੰਗ ਨਾਲ ਹਿਰਾਸਤ ਵਿਚ ਲਿਆ ਗਿਆ ਸੀ। ਇਸ ਦੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕੋਰੋਨਾਵਾਇਰਸ ਦੇ ਕਾਰਨ ਕਿਸੇ ਦੀ ਮੌਤ ਹੋਈ ਤਾਂ ਅਮਰੀਕਾ ਇਸ ਦਾ ਜ਼ਿੰਮੇਵਾਰ ਤੇਹਰਾਨ ਨੂੰ ਠਹਿਰਾਏਗਾ। ਪੋਂਪਿਓ ਨੇ ਇਕ ਬਿਆਨ ਵਿਚ ਚਿਤਾਵਨੀ ਦਿੰਦੇ ਹੋਏ ਕਿਹਾ,”ਸਾਡੀ ਪ੍ਰਤੀਕਿਰਿਆ ਨਿਰਣਾਇਕ ਹੋਵੇਗੀ।” ਉਹਨਾਂ ਨੇ ਕਿਹਾ,”ਰਿਪੋਰਟ ਦੇ ਬਾਰੇ ਵਿਚ ਪਤਾ ਚੱਲਿਆ, ਜਿਸ ਵਿਚ ਕਿਹਾ ਗਿਆ ਹੈ ਕਿ ਕੋਰੋਨਾਵਾਇਰਸ ਈਰਾਨ ਦੀਆਂ ਜੇਲਾਂ ਵਿਚ ਫੈਲ ਗਿਆ ਹੈ। ਇਹ ਕਾਫੀ ਚਿੰਤਾਜਨਕ ਹੈ। ਅਜਿਹੇ ਵਿਚ ਜੇਲ ਵਿਚ ਸਾਰੇ ਅਮਰੀਕੀ ਲੋਕਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ।” ਇੱਥੇ ਦੱਸ ਦਈਏ ਕਿ ਘੱਟੋ-ਘੱਟ 4 ਅਮਰੀਕੀ ਨਾਗਰਿਕ ਈਰਾਨ ਵਿਚ ਕੈਦ ਹਨ, ਜਿੱਥੇ ਕੋਰੋਨਾਵਾਇਰਸ ਦੇ 8,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕਰੀਬ 300 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਮਾਚਾਰ ਏਜੰਸੀ ਤਸਨੀਮ ਦੇ ਮੁਤਾਬਕ ਈਰਾਨ ਦੀ ਅਦਾਲਤ ਨੇ ਕੋਰੋਨਾਵਾਇਰਸ ਦੇ ਵੱਧਦੇ ਮਾਮਲੇ ਦੇਖਦੇ ਹੋਏ ਕਈ ਕੈਦੀਆਂ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਸੀ।


