- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿੱਚੋਂ ਤਿੰਨ ਤਗਮੇ ਹਾਸਲ ਕਰਨ ਵਾਲੇ ਸ. ਗੁਰਦੀਪ ਸਿੰਘ ਪੂਹਲਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ – ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ 2018 ਵਿੱਚੋਂ ਇਕ ਸੋਨੇ ਦਾ ਅਤੇ ਦੋ ਕਾਸੀ ਦੇ ਤਗਮੇ ਪ੍ਰਾਪਤ ਕਰਨ ਵਾਲੇ ਸਾਬਤ ਸੂਰਤ ਸਿੱਖ ਸ. ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਮਲੇਸ਼ੀਆ ਤੋਂ ਅੱਜ ਪਰਤੇ ਸ. ਗੁਰਦੀਪ ਸਿੰਘ ਪੂਹਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ। ਸ. ਗੁਰਦੀਪ ਸਿੰਘ ਪੂਹਲਾ ਨੇ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿਚ ਟਰਿਪਲ ਜੰਪ ਵਿਚੋਂ ਸੋਨ ਤਗਮਾ ਜਦਕਿ ਲੰਬੀ ਛਾਲ ਅਤੇ 200 ਮੀਟਰ ਦੌੜ ਵਿੱਚੋਂ ਕਾਸੀ ਦੇ ਤਗਮੇ ਪ੍ਰਾਪਤ ਕੀਤੇ ਹਨ। ਸ. ਗੁਰਦੀਪ ਸਿੰਘ ਦਾ ਸਨਮਾਨ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪ੍ਰਸ਼ੰਨਤਾ ਦੀ ਗੱਲ ਹੈ ਕਿ ਸ. ਗੁਰਦੀਪ ਸਿੰਘ ਪੂਹਲਾ ਨੇ ਤਿੰਨ ਤਗਮੇ ਹਾਸਲ ਕਰਕੇ ਸਮੁੱਚੀ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਦਾ ਵਿਸ਼ੇਸ਼ ਰਾਸ਼ੀ ਨਾਲ ਵੀ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਸ. ਗੁਰਦੀਪ ਸਿੰਘ ਪੂਹਲਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਨਮਾਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜੱਗੀ, ਸ. ਮਹਿੰਦਰ ਸਿੰਘ ਆਹਲੀ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਦੀਪ ਸਿੰਘ ਪੂਹਲਾ ਦੇ ਭਰਾ ਸ. ਹਰਦੀਪ ਸਿੰਘ ਪੂਹਲਾ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।


