- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ – ਸੂਬੇ ਭਰ ਵਿੱਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ‘ਤੇ ਰਾਸ਼ਟਰੀ ਏਕਤਾ ਦਿਵਸ ਮੌਕੇ ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ। ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ ਸਕੱਤਰ ਗ੍ਰਹਿ ਸੀ੍ਰ ਐਨ.ਐਸ. ਕਲਸੀ ਨੇ ਕਿਹਾ ਕਿ ਇਹ ਅਵਸਰ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਨਾਲ ਲੜਨ ਲਈ ਰਾਸ਼ਟਰ ਨੂੰ ਮਜ਼ਬੂਤੀ ਦੇਣ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸ. ਪਟੇਲ ਨੇ ਸਾਰਿਆਂ ਨੂੰ ਇਕਜੁਟ ਹੋਣ, ਏਕਤਾ ਲਈ ਲੜਨ ਅਤੇ ਲੋਕਾਂ ਦਰਮਿਆਨ ਏਕਤਾ ਦੇ ਪਾਸਾਰ ਲਈ ਸਖ਼ਤ ਮਿਹਨਤ ਕੀਤੀ।


