- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਲਈ ਦਸਤਾਵੇਜ਼ ਦੀ ਵੈਧਤਾ ਵਧਾਉਣ ਦੀ ਬੇਨਤੀ
ਵਾਸ਼ਿੰਗਟਨ – ਅਮਰੀਕਾ ’ਚ 60 ਸੰਸਦ ਮੈਂਬਰਾਂ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੌਅ ਬਾਇਡਨ ਨੂੰ ਵੀਜ਼ੇ ਨਾਲ ਸਬੰਧਤ ਡੋਨਲਡ ਟਰੰਪ ਪ੍ਰਸ਼ਾਸਨ ਦੀ ਇਕ ਨੀਤੀ ਨੂੰ ਬਦਲਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਐੱਚ-4 ਵੀਜ਼ਾ ਹਾਸਲ ਵਿਅਕਤੀਆਂ ਦੇ ਦਸਤਾਵੇਜ਼ਾਂ ਦੀ ਵੈਧਤਾ ਦੀ ਸਮਾਂ-ਸੀਮਾ ਵਧਾਉਣ ਦੀ ਬੇਨਤੀ ਕੀਤੀ ਹੈ। ਇਹ ਵੀਜ਼ਾ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਕੀਤਾ ਜਾਂਦਾ ਹੈ। ਐੱਚ-4 ਵੀਜ਼ਾਧਾਰਕਾਂ ’ਚ ਜ਼ਿਆਦਾਤਰ ਵਧੇਰੇ ਹੁਨਰਮੰਦ ਭਾਰਤੀ ਮਹਿਲਾਵਾਂ ਸ਼ਾਮਲ ਹਨ। ਅਮਰੀਕੀ ਨਾਗਰਿਕਤਾ ਅਤੇ ਇਮੀਗਰੇਸ਼ਨ ਸੇਵਾਵਾਂ ਵਿਭਾਗ ਵੱਲੋਂ ਐੱਚ-4 ਵੀਜ਼ਾ, ਐੱਚ-1ਬੀ ਵੀਜ਼ਾਧਾਰਕਾਂ ਦੇ ਪਰਿਵਾਰਕ ਮੈਂਬਰਾਂ (ਜੀਵਨ ਸਾਥੀ ਅਤੇ 21 ਸਾਲ ਤੋਂ ਘੱਟ ਉਮਰ ਦੇ ਬੱਚੇ) ਲਈ ਜਾਰੀ ਕੀਤਾ ਜਾਂਦਾ ਹੈ। ਐੱਚ-1ਬੀ ਵੀਜ਼ਾਧਾਰਕਾਂ ’ਚ ਜ਼ਿਆਦਾਤਰ ਭਾਰਤੀ ਆਈਟੀ ਮਾਹਿਰ ਹਨ। ਅਮਰੀਕੀ ਪ੍ਰਤੀਨਿਧ ਸਭਾ ਦੇ ਮੈਂਬਰਾਂ ਨੇ 16 ਦਸੰਬਰ ਨੂੰ ਬਾਇਡਨ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਕਿ ਰਾਸ਼ਟਰਪਤੀ ਬਣਨ ਦੇ ਪਹਿਲੇ ਦਿਨ ਹੀ ਉਹ ਗ੍ਰਹਿ ਸੁਰੱਖਿਆ ਵਿਭਾਗ ਨੂੰ ਐੱਚ-4 ਵੀਜ਼ੇ ਦੀ ਖ਼ਤਮ ਹੋ ਰਹੀ ਵੈਧਤਾ ਨੂੰ ਲੈ ਕੇ ਸੰਘੀ ਰਜਿਸਟਰ ਨੋਟਿਸ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦੇਣ। ਬਾਇਡਨ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦਾ ਹਲਫ਼ ਲੈਣਗੇ। ਚਿੱਠੀ ’ਚ ਕਿਹਾ ਗਿਆ ਹੈ ਕਿ ਗ੍ਰਹਿ ਸੁਰੱਖਿਆ ਵਿਭਾਗ ਨੇ 2015 ’ਚ ਇਕ ਨਿਯਮ ਜਾਰੀ ਕਰਕੇ ਐੱਚ-1ਬੀ ਵੀਜ਼ਾਧਾਰਕਾਂ ਦੇ ਆਸ਼ਰਿਤ ਜੀਵਨ ਸਾਥੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਪਰ ਟਰੰਪ ਦੇ ਸੱਤਾ ’ਚ ਆਉਣ ਤੋਂ ਬਾਅਦ ਇਹ ਨਿਯਮ ਵਾਪਸ ਲੈ ਲਿਆ ਗਿਆ ਸੀ।


