- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ: ਆਸ਼ੂ
ਚੰਡੀਗੜ੍ਹ – ਪੰਜਾਬ ਰਾਜ ਵਿਚ ਚੱਲ ਰਹੀ ਕਣਕ ਦੀ ਫ਼ਸਲ ਖਰੀਦ ਦੋਰਾਨ ਕਣਕ ਦੀ ਐਚ.ਡੀ.2967 ਕਿਸਮ ਦੀ ਖਰੀਦ ਨਿਰਵਿਘਨ ਜਾਰੀ ਹੈ, ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।ਸੂਬੇ ਦੇ ਮਾਲਵਾ ਖੇਤਰ ਖੇਤਰ ਵਿਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਛਪੀਆਂ ਖ਼ਬਰਾਂ ਨੂੰ ਤੱਥਾਂ ਤੋਂ ਉਲਟ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਰਾਜ ਦੀ ਮਾਲਵਾ ਖੇਤਰ ਵਿਚ ਬੀਤੇ ਕੲੀ ਸਾਲਾਂ ਤੋਂ ਐਚ.ਡੀ.2967 ਕਿਸਮ ਦੀ ਕਾਸ਼ਤ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ।ੳਨ੍ਹਾਂ ਕਿਹਾ ਕਿ ਕਣਕ ਦੀ ਇਹ ਕਿਸਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਵਾਨਿਤ ਹੈ ਅਤੇ ਹਰੇਕ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵਲੋਂ ਇਸ ਕਿਸਮ ਦੀ ਖਰੀਦ ਬਿਨਾਂ ਕਿਸੇ ਰੋਕ ਟੋਕ ਦੇ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਐਚ.ਡੀ.2967 ਕਿਸਮ ਦੀ ਖਰੀਦ ਨਾ ਹੋਣ ਸਬੰਧੀ ਜ਼ੋ ਖਬਰਾਂ ਛਪੀਆਂ ਹਨ ਉਹ ਤੱਥਾਂ ਤੋਂ ਉਲਟ ਹਨ ਅਸਲ ਵਿਚ ਮੰਡੀ ਵਿੱਚ ਲਿਆਂਦੀ ਗਈ ਫਸਲ ਪੂਰੀ ਤਰ੍ਹਾਂ ਸਾਫ਼ ਨਹੀਂ ਸੀ ਜਿਸ ਕਾਰਨ ਸਬੰਧਤ ਕਿਸਾਨ ਨੂੰ ਕਣਕ ਸਰਕਾਰ ਦੇ ਤੈਅ ਸ਼ੁਦਾ ਪੈਮਾਨੇ ਅਨੁਸਾਰ ਸਾਫ਼ ਕਰਕੇ ਲਿਆਉਣ ਲਈ ਕਿਹਾ ਗਿਆ ਸੀ।ਸ਼੍ਰੀ ਆਸ਼ੂ ਨੇ ਦੱਸਿਆ ਕਿ ਐਫ਼.ਸੀ.ਆਈ. ਵਲੋ ਇਸ ਕਿਸਮ ਦੀ ਖਰੀਦ ਕਰਨ ਤੋਂ ਕਦੀ ਵੀ ਮਨ੍ਹਾਂ ਨਹੀਂ ਕੀਤਾ ਗਿਆ ਸਗੋਂ ਮਾਨਸਾ ਜ਼ਿਲ੍ਹੇ ਦੀ ਧਾਮੂ ਮੰਡੀ ਵਿੱਚ ਮਿਤੀ 16 ਅਪ੍ਰੈਲ 2021 ਨੂੰ ਐਚ.ਡੀ.2967 ਕਿਸਮ ਦੀ 750 ਕੁਇੰਟਲ ਅਤੇ 17 ਅਪ੍ਰੈਲ 2021 ਨੂੰ ਐਚ.ਡੀ.2967 ਕਿਸਮ ਦੀ 4500 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ।


