- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਮਲ ਦਾ ਫੁੱਲ ਦਲਦਲ ’ਚ ਖਿੜਦਾ ਹੈ : ਮੋਦੀ
ਲਖਨਊ – ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ’ਚ ਕਿਸਾਨ ਕੱਲਿਆਣ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੱਲ੍ਹ ਸੰਸਦ ਵਿੱਚ ਹੋਏ ਬੇਭਰੋਸਗੀ ਮਤਦਾਨ ਬਾਰੇ ਵਿਰੋਧੀ ਧਿਰ ਨੂੰ ਜੰਮ ਕੇ ਘੇਰਿਆ। ਉਨ੍ਹਾਂ ਕਿਹਾ ਕਿ ਜਿੰਨੀ ਜ਼ਿਆਦਾ ਦਲ-ਦਲ ਹੋਵੇਗੀ ਕਮਲ ਦਾ ਫੁੱਲ ਓਨਾ ਹੀ ਖਿੜੇਗਾ।ਮੋਦੀ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ’ਤੇ ਲਗਾਮ ਲਗਣ ਦੀ ਵਜ੍ਹਾ ਨਾਲ ਹੀ ਉਨ੍ਹਾਂ ਦੀ ਸਰਕਾਰ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ।ਉਨ੍ਹਾਂ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਨੂੰ ਮੇਰੇ ’ਤੇ ਵਿਸ਼ਵਾਸ ਹੈ ਪਰ ਕੁਝ ਦਲਾਂ ਨੂੰ ਵਿਸ਼ਵਾਸ ਨਹੀਂ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਵਿਰੋਧੀ ਧਿਰ ਤੋਂ ਵਾਰ-ਵਾਰ ਬੇਭਰੋਸਗੀ ਦਾ ਕਾਰਨ ਪੁਛਿਆ ਪਰ ਉਹ ਕਾਰਨ ਨਹੀਂ ਦਸ ਸਕੇ। ਕਿਸਾਨਾਂ ਬਾਰੇ ਗਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨ ਉਨ੍ਹਾਂ ਨੂੰ ਆਸ਼ੀਰਵਾਦ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਗੰਨਾ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਨਿਭਾਉਣ ਲਈ ਉਹ ਸ਼ਾਹਜਹਾਂਪੁਰ ਆਏ ਹਨ। ਮੋਦੀ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਦੋਂ 90 ਹਜ਼ਾਰ ਕਰੋੜ ਰੁਪਏ ਇਧਰ-ਉਧਰ ਜਾਣਾ ਬੰਦ ਹੋ ਜਾਣ ਤਾਂ ਕਿੰਨੇ ਲੋਕਾਂ ਦੀਆਂ ਦੁਕਾਨਾਂ ਬੰਦ ਹੋ ਜਾਣਗੀਆਂ।ਗਲਤ ਕੰਮਾਂ ਨੂੰ ਕੋਈ ਬੰਦ ਕਰ ਦੇਵੇ, ਮੁਫਤ ਦੀ ਕਮਾਈ ਨੂੰ ਬੰਦ ਕਰ ਦੇਵੇ ਤਾਂ ਕੀ ਉਸ ’ਤੇ ਵਿਸ਼ਵਾਸ ਕਰੋਗੇ? ਉਨ੍ਹਾਂ ਨੇ ਕਿਹਾ, ‘‘ਵਿਰੋਧੀ ਧਿਰ ਦੀ ਪਰੇਸ਼ਾਨੀ ਇਹ ਹੈ ਕਿ ਮੈਂ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੇ ਖਿਲਾਫ ਖੜ੍ਹਾ ਹਾਂ’’


