- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਚੋਣਾਂ : ਜਸ਼ਨ ਮਨਾ ਰਹੇ ਕਾਂਗਰਸੀ ਵਰਕਰਾਂ ਤੇ ਐਸਿਡ ਅਟੈਕ
ਬੈਂਗਲੂਰ – ਕਰਨਾਟਕ ਲੋਕਲ ਬਾਡੀ ਚੋਣਾਂ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਸਾਹਮਣੇ ਆਈ ਹੈ, ਜਦੋਂ ਕਿ ਬੀਜੇਪੀ ਦੂਜੇ ਸਥਾਨ ਤੇ ਹੈ| ਉੱਥੇ ਹੀ ਲੋਕਲ ਬਾਡੀ ਚੋਣਾਂ ਵਿੱਚ ਹੋਈ ਜਿੱਤ ਤੋਂ ਬਾਅਦ ਕਾਂਗਰਸ ਖੇਮੇ ਵਿੱਚ ਜਸ਼ਨ ਮਨਾ ਰਹੀ ਸੀ, ਜਦੋਂ ਕਿ ਇਸੇ ਵਿਚਕਾਰ ਕਾਂਗਰਸ ਉਮੀਦਵਾਰ ਇਯਾਤੁੱਲ ਖਾਨ ਦੀ ਜਿੱਤ ਦਾ ਜਸ਼ਨ ਮਨਾ ਰਹੇ ਕਰਮਚਾਰੀਆਂ ਤੇ ਐਸਿਡ ਅਟੈਕ ਦੀਆਂ ਖਬਰਾਂ ਵੀ ਆ ਰਹੀਆਂ ਹਨ| ਇਸ ਹਮਲੇ ਵਿੱਚ ਹੁਣ ਤੱਕ 8 ਲੋਕਾਂ ਦੇ ਜਖਮੀ ਹੋਣ ਦੀ ਖਬਰ ਹੈ| ਦੱਸਿਆ ਜਾ ਰਿਹਾ ਹੈ ਕਿ ਤੁਮਕੁਰ ਵਿੱਚ ਉਸ ਵੇਲੇ ਪਾਰਟੀ ਵਰਕਰਾਂ ਤੇ ਹਮਲਾ ਕੀਤਾ ਗਿਆ ਜਦੋਂ ਉਹ ਜਿੱਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਸਨ, ਉੱਥੇ ਐਸਿਡ ਅਟੈਕ ਵਿੱਚ ਜਖਮੀ ਲੋਕਾਂ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ ਹੈ| ਹਾਲਾਂਕਿ ਹੁਣੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲੇ ਦੇ ਪਿੱਛੇ ਕਿਸ ਦਾ ਹੱਥ ਹੈ| ਜਿਕਰਯੋਗ ਹੈ ਕਿ ਕਰਨਾਟਕ ਦੇ ਸ਼ਹਿਰੀ ਸਥਾਨਕ ਲੋਕਲ ਚੋਣਾਂ ਵਿੱਚ ਕਾਂਗਰਸ ਸਭ ਤੋਂ ਅੱਗੇ ਹੈ| ਉੱਥੇ ਹੀ ਭਾਜਪਾ ਦੂਜੇ ਨੰਬਰ ਤੇ ਹਨ| 31 ਅਗਸਤ ਨੂੰ ਲੋਕਲ ਬਾਡੀ ਚੋਣਾਂ ਹੋਈਆਂ ਸਨ| ਇਸ ਵਿੱਚ ਹੁਣ ਤੱਕ 2267 ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ| ਹੁਣ ਤੱਕ ਘੋਸ਼ਿਤ ਨਤੀਜਿਆਂ ਵਿੱਚ ਕਾਂਗਰਸ ਪਾਰਟੀ 846 ਸੀਟਾਂ ਜਿੱਤ ਕੇ ਸਭ ਤੋਂ ਅੱਗੇ ਚੱਲ ਰਹੀ ਹੈ| ਭਾਜਪਾ ਨੇ 788 ਸੀਟਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ|


