- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸੀਆਂ ਨੇ ਹਿੰਦੂਵਾਦ ਬਾਰੇ ਕਿੱਥੋਂ ਸਿੱਖਿਆ: ਮੋਦੀ
ਜੋਧਪੁਰ – ਹਿੰਦੂਵਾਦ ਦੇ ਗਿਆਨ ਨੂੰ ਲੈ ਕੇ ਕਾਂਗਰਸ ’ਤੇ ਤਿੱਖਾ ਹੱਲਾ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰ ‘ਨਾਮਦਾਰ-ਕਾਮਦਾਰ’ ਦਾ ਵਿਅੰਗ ਕੀਤਾ ਤੇ ਪੁੱਛਿਆ ਕਿ ਵਿਰੋਧੀ ਪਾਰਟੀ ਨੇ ਧਰਮ ਦੇ ਮਾਮਲੇ ’ਚ ਮੁਹਾਰਤ ਕਿੱਥੋਂ ਹਾਸਲ ਕੀਤੀ ਹੈ। ਅੱਜ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਕਾਮਦਾਰ (ਕਾਮੇ) ਕਦੀ ਦਾਅਵਾ ਨਹੀਂ ਕਰਦੇ ਕਿ ਉਨ੍ਹਾਂ ਨੂੰ ਹਿੰਦੂਵਾਦ ਦਾ ਪੂਰਾ ਗਿਆਨ ਹੈ, ਪਰ ਨਾਮਦਾਰ (ਸ਼ਾਸਕ) ਨੂੰ ਕੁਝ ਵੀ ਬੋਲਣ ਦਾ ਅਧਿਕਾਰ ਹੁੰਦਾ ਹੈ।’ ਉਨ੍ਹਾਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਰਾਸ਼ਟਰਪਤੀ ਰਾਜਿੰਦਰ ਪ੍ਰਸਾਦ ਨੂੰ ਸੋਮਨਾਥ ਮੰਦਰ ਦੇ ਪਵਿੱਤਰੀਕਰਨ ਸਮਾਗਮ ’ਚ ਆਉਣ ਤੋਂ ਵੀ ਰੋਕਿਆ ਸੀ। ਇਸ ਮੰਦਰ ਨੂੰ ਵਿਦੇਸ਼ੀ ਧਾੜਵੀਆਂ ਨੇ ਤਬਾਹ ਕਰ ਦਿੱਤਾ ਸੀ ਤੇ ਸਰਦਾਰ ਵੱਲਭ ਭਾਈ ਪਟੇਲ ਨੇ ਇਸ ਦੀ ਮੁਰੰਮਤ ਕਰਵਾਈ ਸੀ।


