ਕਾਂਗਰਸੀ ਆਗੂ ਗੁਰੂਦਾਸ ਕਾਮਤ ਦਾ ਦੇਹਾਂਤ

ਨਵੀਂ ਦਿੱਲੀ – ਕਾਂਗਰਸ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਗੁਰੂਦਾਸ ਕਾਮਤ (63) ਦੀ ਅੱਜ ਸਵੇਰੇ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਾਹ ਰੁਕਣ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਸਵੇਰੇ ਸੱਤ ਵਜੇ ਦੇ ਕਰੀਬ ਪੰਚਰਾਏਪੁਰੀ ਸਥਿਤ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦਾ ਰਸਤੇ ਵਿੱਚ ਹੀ ਦੇਹਾਂਤ ਹੋ ਗਿਆ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਨ੍ਹਾਂ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਹਸਪਤਾਲ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

VIA PUNJAB