- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਸ਼ੀ ਦੇ ਵੱਡੇ ਹਿੱਸੇ ਵਿੱਚ ਲਟਕਦੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਗਾਇਬ ਹੋ ਗਈਆਂ ਹਨ: ਮੋਦੀ
ਨਵੀਂ ਦਿੱਲੀ – ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਾਰਾਨਸੀ ਦੌਰੇ ਦਾ ਅੱਜ ਦੂਜਾ ਦਿਨ ਹੈ| ਪ੍ਰਧਾਨਮੰਤਰੀ ਨੇ ਅੱਜ ਆਪਣੇ ਸੰਸਦੀ ਖੇਤਰ ਕਾਸ਼ੀ ਨੂੰ ਆਪਣੇ ਜਨਮਦਿਨ ਦਾ ਰਿਟਰਨ ਗਿਫਟ ਦਿੱਤਾ| ਪ੍ਰਧਾਨਮੰਤਰੀ ਨੇ ਇੱਥੇ 500 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਯੋਜਨਾਵਾਂ ਦੀ ਨੀਂਹ ਰੱਖੀ| ਇਸ ਦੌਰਾਨ ਉਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਵੀ ਪ੍ਰਧਾਨ ਮੰਤਰੀ ਨਾਲ ਮੌਜੂਦ ਰਹੇ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭੋਜਪੁਰੀ ਭਾਸ਼ਾ ਵਿੱਚ ਕੀਤੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਪਣੇ ਜੀਵਨ ਦੇ ਇਕ ਹੋਰ ਸਾਲ ਦੀ ਸ਼ੁਰੂਆਤ ਬਾਬਾ ਵਿਸ਼ਵਨਾਕ ਅਤੇ ਮਾਂ ਗੰਗਾ ਦੇ ਆਸ਼ੀਰਵਾਦ ਨਾਲ ਕਰ ਰਿਹਾ ਹਾਂ| ਪੀ.ਐਮ.ਨੇ ਕਿਹਾ ਕਿ ਵਿਕਾਸ ਸਿਰਫ ਹੁਣ ਵਾਰਾਨਸੀ ਵਿੱਚ ਨਹੀਂ ਸਗੋਂ ਆਸਪਾਸ ਦੇ ਖੇਤਰਾਂ ਵਿੱਚ ਵੀ ਹੋ ਰਿਹਾ ਹੈ| ਉਨ੍ਹਾਂ ਨੇ ਕਿਹਾ ਕਿ ਅਸੀਂ ਲੋਕ ਵਾਰਾਨਸੀ ਨੂੰ ਉਸ ਦੀ ਪਛਾਣ ਨਾਲ ਆਧੁਨਿਕ ਵਿਕਾਸ ਨੂੰ ਜੋੜ ਰਹੇ ਹਾਂ| ਪਿਛਲੇ ਚਾਰ ਸਾਲਾਂ ਵਿੱਚ ਇੱਥੇ ਉਤੇ ਬਹੁਤ ਘੱਟ ਹੋਇਆ ਹੈ| ਅੱਜ ਇਹ ਅੰਤਰ ਦਿੱਸ ਰਿਹਾ ਹੈ| ਪਹਿਲਾਂ ਕਾਸ਼ੀ ਨੂੰ ਭੋਲੇ ਦੇ ਭਰੋਸੇ ਛੱਡ ਦਿੱਤਾ ਸੀ ਪਰ ਹੁਣ ਵਾਰਾਨਸੀ ਨੂੰ ਵਿਕਾਸ ਦੀ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ| ਉਨ੍ਹਾਂ ਨੇ ਕਿਹਾ ਕਿ ਕਾਸ਼ੀ ਵਿੱਚ ਲਟਕੀਆਂ ਹੋਈਆਂ ਤਾਰਾਂ ਨਹੀਂ ਦਿੱਸਦੀਆਂ ਹਨ| ਅੱਜ ਐਲ. ਈ. ਡੀ. ਬਲਬ ਨਾਲ ਕਾਸ਼ੀ ਜਗਮਗਾ ਰਿਹਾ ਹੈ| ਪ੍ਰੋਗਰਾਮ ਵਿੱਚ ਉਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਕਾਸ਼ੀ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕਈ ਯੋਜਨਾਵਾਂ ਚੱਲ ਰਹੀਆਂ ਹਨ| ਯੋਗੀ ਨੇ ਕਿਹਾ ਕਿ ਅੱਜ ਪੀ.ਐਮ. ਦੀ ਅਗਵਾਈ ਵਿੱਚ ਉਤਰ ਪ੍ਰਦੇਸ਼ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਨਾਲ ਵਿਕਾਸ ਯੋਜਨਾਵਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ| ਸਾਡਾ ਟੀਚਾ ਹਰ ਘਰ ਵਿੱਚ ਬਿਜਲੀ ਪਹੁੰਚਾਉਣਾ ਹੈ| ਉਨ੍ਹਾਂ -ਕਿਹਾ ਕਿ ਜਿਸ ਤੇਜ਼ੀ ਨਾਲ ਪਿਛਲੇ ਚਾਰ ਸਾਲ ਵਿੱਚ ਕਾਸ਼ੀ ਵਿੱਚ ਵਿਕਾਸ ਕੰਮ ਹੋਏ ਹਨ, ਉਸ ਦੇ ਲਈ ਮੈਂ ਸਤਿਕਾਰਯੋਗ ਪ੍ਰਧਾਨ ਮੰਤਰੀ ਜੀ ਦਾ ਦਿਲ ਤੋਂ ਸੁਆਗਤ ਕਰਦਾ ਹਾਂ|


