- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੁਮਾਰੀ ਮਾਇਆਵਤੀ ਵੱਲੋਂ ਕਾਂਗਰਸ ਨੂੰ ਝਟਕਾ ਗਠਜੋੜ ਤੋਂ ਇਨਕਾਰ
ਭੋਪਾਲ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਬਸਪਾ ਨਾਲ ਗਠਜੋੜ ਦੀ ਆਸ ਲਾਈ ਬੈਠੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਝਟਕਾ ਦਿੰਦਿਆਂ ਮਾਇਆਵਤੀ ਨੇ ਕਾਂਗਰਸ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿਤਾ ਹੈ। ਇਸਦੀ ਵਜ੍ਹਾ ਉਨ੍ਹਾਂ ਦਿਗਵਿਜੇ ਸਿੰਘ ਨੂੰ ਦਸਿਆ ਹੈ। ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਇਆਵਤੀ ਨੇ ਕਿਹਾ ਕਿ ਦਿਗਵਿਜੇ ਸਿੰਘ ਦੇ ਰਹਿੰਦਿੰਆਂ ਉਹ ਕਦੇ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। ਮਾਇਆਵਤੀ ਨੇ ਕਿਹਾ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਤਾਂ ਸਾਡੇ ਨਾਲ ਗਠਜੋੜ ਚਾਹੁੰਦੇ ਹਨ ਪਰ ਦਿਗਵਿਜੇ ਸਿੰਘ ਭਾਜਪਾ ਦੇ ਏਜੰਟ ਦੀ ਤਰ੍ਹਾਂ ਕੰਮ ਕਰ ਰਿਹਾ ਹੈ। ਉਨ੍ਹਾਂ ਗੋਆ ’ਚ ਕਾਂਗਰਸ ਦੀ ਸਰਕਾਰ ਨਾ ਬਣਨ ਲਈ ਦਿਗਵਿਜੇ ਸਿੰਘ ਨੂੰ ਜ਼ਿੰਮੇਵਾਰ ਦਸਿਆ।


