- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਬਜਟ ਪਿੰਡਾਂ, ਗਰੀਬਾਂ ਤੇ ਔਰਤਾਂ ‘ਤੇ ਮਹਿਰਬਾਨ
ਨਵੀਂ ਦਿੱਲੀ – ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਮਜ਼ਬੂਤ ਦੇਸ਼ ਲਈ ਮਜ਼ਬੂਤ ਨਾਗਰਿਕ ਹੈ। ਪਿਛਲੇ ਕਾਰਜਕਾਲ ਵਿੱਚ ਉਨ੍ਹਾਂ ਜੋ ਮੈਗਾ ਪ੍ਰਾਜੈਕਟ ਸ਼ੁਰੂ ਕੀਤੇ ਸੀ, ਉਨ੍ਹਾਂ ਨੂੰ ਅੱਗੇ ਵਧਾਉਣ ਦਾ ਵੇਲਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਰਥ ਵਿਵਸਥਾ ਪੰਜ ਸਾਲਾਂ ਵਿੱਚ 2.7 ਟ੍ਰਿਲੀਅਨ ਡਾਲਰ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਮਿਨੀਮਮ ਗਵਰਨਮੈਂਟ, ਮੈਕਸੀਮਮ ਗਵਰਨੈਂਸ ਹੈ। 5 ਟ੍ਰਿਲੀਅਨ ਇਕਾਨਮੀ ਹਾਸਲ ਕਰਨ ਲਈ ਕੁਝ ਟੀਚੇ ਹਨ। ਇਸ ਵਿੱਤੀ ਸਾਲ ਵਿੱਚ 3 ਟ੍ਰਿਲੀਅਨ ਡਾਲਰ ਦਾ ਟੀਚਾ ਰੱਖਿਆ ਗਿਆ ਹੈ। ਭਾਰਤ ਦੁਨੀਆ ਦੀ 6ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਕਈ ਢਾਂਚਾਗਤ ਸੁਧਾਰ ਕੀਤੇ ਹਨ ਤੇ ਹਾਲੇ ਕਈ ਸੁਧਾਰ ਕਰਨੇ ਹਨ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਨ੍ਹਾਂ 10 ਟੀਚੇ ਤੈਅ ਕੀਤੇ ਹਨ। ਪਹਿਲਾ ਟੀਚਾ ਭੌਤਿਕ ਸੰਰਚਨਾ ਦਾ ਵਿਕਾਸ ਤੇ ਦੂਜਾ ਡੀਜੀਟਲ ਇੰਡੀਆ ਨੂੰ ਅਰਥ ਵਿਵਸਥਾ ਦੇ ਹਰ ਖੇਤਰ ਤੱਕ ਪਹੁੰਚਾਉਣਾ ਹੈ। ਤੀਜਾ ਹਰੀ ਮਾਤਭੂਮੀ ਤੇ ਪ੍ਰਦੂਸ਼ਣ ਮੁਕਤ ਭਾਰਤ। ਚੌਥਾ ਐਮ.ਐਸ.ਐਮ.ਈ., ਸਟਾਰਟਅੱਪ, ਡਿਫੈਂਸ, ਆਟੋ ਤੇ ਹੈਲਥ ਸੈਕਟਰ ‘ਤੇ ਜ਼ੋਰ ਦੇਣਾ ਹੈ ਅਤੇ ਪੰਜਵਾਂ ਜਲ ਪ੍ਰਧਾਨ ਤੇ ਸਵੱਛ ਨਦੀਆਂ।


