- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰੀ ਮੰਤਰੀ ਅਠਾਵਲੇ ਨੂੰ ਥੱਪੜ ਮਾਰਨ ਦੀ ਕੋਸ਼ਿਸ਼
ਠਾਣੇ/ਮੁੰਬਈ – ਇਥੇ ਠਾਣੇ ਜ਼ਿਲ੍ਹੇ ਵਿੱਚ ਬੀਤੀ ਰਾਤ ਇਕ ਜਨਤਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੂੰ ਕਥਿਤ ਥੱਪੜ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਤੀਹ ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਰਿਪਬਲਿਕਨ ਪਾਰਟੀ (ਅਠਾਵਲੇ) ਦੇ ਮੁਖੀ ਰਾਮਦਾਸ ਅਠਾਵਲੇ ਸ਼ਨਿਚਰਵਾਰ ਰਾਤ ਨੂੰ ਇਥੇ ਅੰਬਰਨਾਥ ਕਸਬੇ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਤਕਰੀਰ ਦੇਣ ਮਗਰੋਂ ਸ੍ਰੀ ਅਠਾਵਲੇ ਜਦੋਂ ਸਟੇਜ ਤੋਂ ਉਤਰ ਰਹੇ ਸਨ ਤਾਂ ਪ੍ਰਵੀਨ ਗੋਸਾਵੀ ਨਾਂ ਦਾ ਵਿਅਕਤੀ ਉਨ੍ਹਾਂ ਦੇ ਗਲ ਵਿੱਚ ਹਾਰ ਪਾਉਣ ਦੇ ਬਹਾਨੇ ਉਨ੍ਹਾਂ ਨਜ਼ਦੀਕ ਗਿਆ ਤੇ ਕਥਿਤ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨਜ਼ਦੀਕ ਖੜੇ ਲੋਕਾਂ ਨੇ ਉਸ ਨੂੰ ਫੜ ਲਿਆ ਤੇ ਭੁਗਤ ਸੰਵਾਰਨ ਮਗਰੋਂ ਪੁਲੀਸ ਦੇ ਹਵਾਲੇ ਕਰ ਦਿੱਤਾ। ਅਧਿਕਾਰੀ ਨੇ ਕਿਹਾ ਗੋਸਾਵੀ, ਸਮਾਜਿਕ ਨਿਆਂ ਤੇ ਸਸ਼ਕਤੀਕਰਨ ਬਾਰੇ ਰਾਜ ਮੰਤਰੀ ਨੂੰ ਥੱਪੜ ਮਾਰਨ ਹੀ ਲੱਗਾ ਸੀ ਕਿ ਨੇੜੇ ਖੜੇ ਲੋਕਾਂ ਤੇ ਪੁਲੀਸ ਨੇ ਉਹਦੀ ਇਹ ਕੋਸ਼ਿਸ਼ ਨਾਕਾਮ ਕਰ ਦਿੱਤੀ। ਪੁਲੀਸ ਮੁਤਾਬਕ ਗੋਸਾਵੀ ਨੂੰ ਪਹਿਲਾਂ ਉਲਹਾਸਨਗਰ ਕਸਬੇ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਤੇ ਮਗਰੋਂ ਮੁੰਬਈ ਦੇ ਸਰਕਾਰੀ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਸਾਵੀ ਪਹਿਲਾਂ ਅਠਾਵਲੇ ਦੀ ਪਾਰਟੀ ਦਾ ਮੈਂਬਰ ਸੀ, ਪਰ ਉਸ ਨੂੰ ਆਰਟੀਆਈ ਦਾ ਡਰਾਵਾ ਦੇ ਕੇ ਲੋਕਾਂ ਨੂੰ ਬਲੈਕਮੇਲ ਕਰਨ ਦੇ ਦੋਸ਼ ਵਿੱਚ ਪਾਰਟੀ ’ਚੋਂ ਕੱਢ ਦਿੱਤਾ ਗਿਆ ਸੀ।


