- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਂਦਰ ਮੁਕਰੇਗਾ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ਵਿੱਚ ਦਿਆਂਗੇ ‘ਕੋਰੋਨਾ ਵੈਕਸੀਨ’ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਰੋਨਾ ਦੀ ਵੈਕਸੀਨ ਮੁਫ਼ਤ ਵਿੱਚ ਉਪਲੱਬਧ ਨਹੀਂ ਕਰਾਏਗੀ ਤਾਂ ਦਿੱਲੀ ਸਰਕਾਰ ਲੋਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਉਪਲੱਬਧ ਕਰਵਾਏਗੀ। ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੂਰੇ ਦੇਸ਼ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਵਿਚ ਵੈਕਸੀਨ ਦਿੱਤੀ ਜਾਵੇ। ਦੇਖਦੇ ਹਾਂ ਕਿ ਇਸ ਤੇ ਕੇਂਦਰ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ। ਜੇਕਰ ਕੇਂਦਰ ਸਰਕਾਰ ਮੁਫ਼ਤ ਵਿਚ ਵੈਕਸੀਨ ਨਹੀਂ ਉਪਲੱਬਧ ਕਰਵਾਉਂਦੀ ਤਾਂ ਲੋੜ ਪੈਣ ਤੇ ਅਸੀਂ ਦਿੱਲੀ ਦੇ ਲੋਕਾਂ ਨੂੰ ਇਹ ਵੈਕਸੀਨ ਮੁਫ਼ਤ ਉਪਲੱਬਧ ਕਰਵਾਵਾਂਗੇ।ਜਿਕਰਯੋਗ ਹੈ ਕਿ ਕੇਜਰੀਵਾਲ ਨੇ ਅੱਜ ਪੂਰਬੀ ਦਿੱਲੀ ਵਿੱਚ ਮਰਹੂਮ ਡਾਕਟਰ ਹਿਤੇਸ਼ ਗੁਪਤਾ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ, ਜਿਨ੍ਹਾਂ ਨੇ ਕੋਵਿਡ-19 ਦੀ ਡਿਊਟੀ ਦੌਰਾਨ ਆਪਣੀ ਜਾਨ ਗਵਾਈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਕੋਰੋਨਾ ਯੋਧਿਆਂ ਦਾ ਉਤਸ਼ਾਹ ਵਧਾਉਣ ਲਈ ਇਕ ਯੋਜਨਾ ਸ਼ੁਰੂ ਕੀਤੀ ਸੀ ਅਤੇ ਇਸ ਤਹਿਤ ਉਹ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਦਦ ਦੇਣ ਆਏ ਹਨ। ਉਨ੍ਹਾਂ ਦੀ ਪਤਨੀ ਪੜ੍ਹੀ-ਲਿਖੀ ਹੈ ਅਤੇ ਅਸੀਂ ਉਨ੍ਹਾਂ ਨੂੰ ਦਿੱਲੀ ਸਰਕਾਰ ਵਿੱਚ ਭਰਤੀ ਕਰਾਂਗੇ।ਉਹਨਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ 16 ਤਰੀਕ ਤੋਂ ਦਿੱਲੀ ਵਿਚ ਵੈਕਸੀਨ ਲੱਗਣੀ ਸ਼ੁਰੂ ਹੋ ਜਾਵੇਗੀ। ਸਭ ਤੋਂ ਪਹਿਲਾਂ ਇਹ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਵੇਗੀ। ਪਹਿਲੇ ਪੜਾਅ ਵਿਚ 3 ਕਰੋੜ ਲੋਕਾਂ ਨੂੰ ਕੇਂਦਰ ਸਰਕਾਰ ਮੁਫ਼ਤ ਕੋਰੋਨਾ ਵੈਕਸੀਨ ਦੇ ਰਹੀ ਹੈ। ਇਸ ਵਿੱਚ ਸਿਹਤ ਕਾਮੇ, ਫਰੰਟਲਾਈਨ ਵਰਕਰ ਅਤੇ ਪੁਲਸ ਮੁਲਾਜ਼ਮ ਸ਼ਾਮਲ ਹਨ। ਇਸ ਤੋਂ ਬਾਅਦ 50 ਤੋਂ ਵੱਧ ਉਮਰ ਦੇ 27 ਕਰੋੜ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਕੋਰੋਨਾ ਵੈਕਸੀਨ ਬਾਰੇ ਗਲਤ ਸੂਚਨਾਵਾਂ ਨਾ ਫੈਲਾਈਆਂ ਜਾਣ।


