ਕੇਰਲ: ਕਾਰ ਅਤੇ ਬੱਸ ਦੀ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ, 2 ਜ਼ਖਮੀ

ਕੇਰਲ – ਕੇਰਲ ਦੇ ਪਰੰਬਵੂਰ ਵਿੱਚ ਅੱਜ ਸਵੇਰੇ ਬੱਸ ਅਤੇ ਕਾਰ ਵਿਚਾਲੇ ਟੱਕਰ ਹੋ ਗਈ| ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁੱਜੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ| ਜਾਣਕਾਰੀ ਮੁਤਾਬਕ ਕੇਰਲ ਦੇ ਪਰੰਬਵੂਰ ਵਿੱਚ ਅੱਜ ਸਵੇਰੇ ਇਕ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾ ਗਈ| ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ| ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪੁੱਜੀ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ| ਸ਼ੁਰੂਆਤੀ ਜਾਂਚ ਵਿੱਚ ਪਤਾ ਚੱਲਿਆ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਤੋਂ ਬਾਅਦ ਕਾਰ ਅੱਗੇ ਆ ਰਹੀ ਬੱਸ ਨਾਲ ਟਕਰਾ ਗਈ|

VIA PUNJAB