- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਚੋਣਾਂ 2019 ਜਸਟਿਨ ਟਰੂਡੋ ਨੂੰ ਸਤਾ ਰਿਹੈ ਹਾਰ ਦਾ ਡਰ
ਕੈਨੇਡਾ ‘ਚ ਆਮ ਚੋਣਾਂ ਹੋਣੀਆਂ ਹਨ ਇਸ ਤੋਂ ਪਹਿਲਾਂ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਆਖਿਆ ਹੈ ਕਿ ਅਸੀਂ ਹਰ ਇਕ ਵੋਟ ਲਈ ਲੜੇ। ਉਨ੍ਹਾਂ ਇਹ ਵੀ ਮੰਨਿਆ ਕਿ ਚੋਣਾਂ ‘ਚ ਉਨ੍ਹਾਂ ਦੇ ਵਿਰੋਧੀਆਂ ਦੇ ਜਿੱਤਣ ਦੀਆਂ ਸੰਭਾਵਨਾਵਾਂ ਵੀ ਹਨ। ਐਗਜ਼ਿਟ ਪੋਲ ਮੁਤਾਬਕ ਟਰੂਡੋ ਅਤੇ ਲਿਬਰਲ ਪਾਰਟੀ ਦਾ ਆਪਣੇ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਨਾਲ ਤਕੜਾ ਮੁਕਾਬਲਾ ਹੈ। ਪੋਲ ਮੁਤਾਬਕ ਟਰੂਡੋ ਅਤੇ ਲਿਬਰਲ ਪਾਰਟੀ ਨੂੰ ਬਹੁਮਤ ਲਈ ਲੋੜੀਂਦੀਆਂ ਸੀਟਾਂ ਮਿਲਣੀਆਂ ਜ਼ਰੂਰੀ ਹਨ। ਇਸ ਨਾਲ ਉਹ ਕਮਜ਼ੋਰ ਪੈ ਜਾਣਗੇ ਅਤੇ ਸ਼ਾਸਨ ਲਈ ਛੋਟੇ ਦਲਾਂ ‘ਤੇ ਨਿਰਭਰ ਹੋਣਗੇ।ਕੈਨੇਡਾ ਦੀ ਸੰਸਦ ਮਤਲਬ ਹਾਊਸ ਆਫ ਕਾਮਨਸ ‘ਚ ਕੁਲ 338 ਸੀਟਾਂ ਹਨ ਅਤੇ ਕਿਸੇ ਵੀ ਪਾਰਟੀ ਨੂੰ ਬਹੁਮਤ ਦੀ ਸਰਕਾਰ ਬਣਾਉਣ ਲਈ 170 ਸੀਟਾਂ ਦੀ ਜ਼ਰੂਰਤ ਹੁੰਦੀ ਹੈ। ਜਸਟਿਨ ਟਰੂਡੋ ਨੇ ਜ਼ਿਆਦਾਤਰ ਚੋਣ ਅਭਿਆਨ ਓਨਟਾਰੀਓ ‘ਚ ਕੀਤੇ। ਇਹ ਕੈਨੇਡਾ ਦਾ ਸਭ ਤੋਂ ਜ਼ਿਆਦਾ ਆਬਾਦੀ ਵਾਲਾ ਰਾਜ ਹੈ। ਕੁਲ 338 ਸੀਟਾਂ ‘ਚੋਂ ਇਥੋਂ ਦੀਆਂ 108 ਸੀਟਾਂ ਹਨ। ਇਨ੍ਹਾਂ ‘ਚੋਂ 76 ਸੀਟਾਂ ਲਿਬਰਲ ਪਾਰਟੀ ਦੇ ਕੋਲ ਹਨ ਅਤੇ ਜੇਕਰ ਉਨ੍ਹਾਂ ਨੂੰ ਚੋਣਾਂ ‘ਚ ਜਿੱਤ ਹਾਸਲ ਕਰਨੀ ਹੈ ਤਾਂ ਇਨਾਂ ਸੀਟਾਂ ਨੂੰ ਬਚਾਉਣਾ ਹੋਵੇਗਾ। ਟੋਰਾਂਟੋ ਦੇ ਵ੍ਹਿਟਬੀ ਸ਼ਹਿਰ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਮੈਂ ਪ੍ਰਵਾਨਗੀ ਲਈ ਕੋਈ ਵੀ ਵੋਟ ਨਹੀਂ ਲੈ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਕੈਨੇਡਾ ਦੇ ਲੋਕ ਜਿਸ ਤਰ੍ਹਾਂ ਨਾਲ ਭਵਿੱਖ ਚਾਹੁੰਦੇ ਹਨ, ਉਸ ‘ਤੇ ਇਹ ਪ੍ਰਤੀਬਿੰਬਤ ਕਰ ਰਹੇ ਹਨ।


