- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਚ ਬਰਫੀਲੇ ਤੂਫਾਨ ਕਾਰਨ ਜਨ-ਜੀਵਨ ਪ੍ਰਭਾਵਿਤ
ਓਟਾਵਾ – ਪੂਰਬੀ ਅਤੇ ਸੈਂਟਰਲ ਕੈਨੇਡਾ ‘ਚ ਬਰਫੀਲੇ ਤੂਫਾਨ ਕਾਰਨ ਕਈ ਸਕੂਲ ਬੰਦ ਰਹੇ ਅਤੇ ਬਰਫ ਨਾਲ ਲੱਦੀਆਂ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਬਹੁਤ ਸਾਰੇ ਵਾਹਨ ਸੜਕਾਂ ‘ਤੇ ਹੀ ਫਸ ਗਏ ਅਤੇ ਐਮਰਜੈਂਸੀ ਅਧਿਕਾਰੀਆਂ ਦੀ ਮਦਦ ਨਾਲ ਕਈ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ। ਐਤਵਾਰ ਤੋਂ ਪਹਿਲਾਂ ਹੀ ਮੌਸਮ ਸਬੰਧੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਸੀ। ਸੋਮਵਾਰ ਨੂੰ ਨਿਊ ਬਰਨਜ਼ਵਿਕ ‘ਚ ਵਧੇਰੇ ਸਕੂਲ ਬੰਦ ਹੀ ਰਹੇ। ਬਰਫੀਲੇ ਤੂਫਾਨ ਅਤੇ ਭਾਰੀ ਮੀਂਹ ਕਾਰਨ ਲੋਕ ਦਫਤਰਾਂ ਅਤੇ ਯੂਨੀਵਰਸਿਟੀਆਂ ‘ਚ ਲੇਟ ਹੀ ਪੁੱਜੇ। ਅਧਿਕਾਰੀਆਂ ਨੇ ਦੱਸਿਆ ਕਿ ਬਹੁਤ ਸਾਰੇ ਇਲਾਕਿਆਂ ‘ਚ ਭਾਰੀ ਬਰਫਬਾਰੀ ਕਾਰਨ ਸੜਕਾਂ ਦੀ ਹਾਲਤ ਇੰਨੀ ਕੁ ਖਰਾਬ ਸੀ ਕਿ ਹਰ ਕੋਈ ਬਹੁਤ ਮੁਸ਼ਕਲ ਨਾਲ ਵਾਹਨ ਚਲਾ ਰਿਹਾ ਸੀ। ਟੋਰਾਂਟੋ ਕੈਥੋਲਿਕ ਡਿਸਟ੍ਰਿਕ ਸਕੂਲ ਬੋਰਡ ਸਮੇਤ ਕਈ ਸਕੂਲ ਬੋਰਡਾਂ ਵਲੋਂ ਬੱਸ ਸੇਵਾਵਾਂ ਨੂੰ ਇਸ ਚਿੰਤਾ ‘ਚ ਰੱਦ ਕਰਨ ਦਾ ਫੈਸਲਾ ਲਿਆ ਗਿਆ ਕਿ ਜੇਕਰ ਬੱਸਾਂ ਰਸਤੇ ‘ਚ ਕਿਸੇ ਕਾਰਨ ਰੁਕ ਗਈਆਂ ਤਾਂ ਬੱਚੇ ਇੱਥੇ ਲੰਬੇ ਸਮੇਂ ਤਕ ਫਸੇ ਰਹਿਣਗੇ। ਨੋਵਾ ਸਕੋਟੀਆ ਬਿਜਲੀ ਵਿਭਾਗ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ 1100 ਤੋਂ ਵਧੇਰੇ ਗਾਹਕਾਂ ਨੂੰ ਪ੍ਰੇਸ਼ਾਨੀ ਸਹਿਣ ਕਰਨੀ ਪਈ। ਮੌਸਮ ਅਧਿਕਾਰੀਆਂ ਵਲੋਂ ਸੂਬੇ ਪ੍ਰਿੰਸ ਐਡਵਰਡ ਆਈਲੈਂਡ ਅਤੇ ਨਿਊ ਫਾਊਂਡਲੈਂਡ ਵੱਲ ਬਰਫੀਲੀਆਂ ਹਵਾਵਾਂ ਵਗਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਇੱਥੋਂ ਦੇ ਕਈ ਇਲਾਕਿਆਂ ‘ਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਅਤੇ ਕਈ ਥਾਵਾਂ ‘ਤੇ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦਾ ਖਦਸ਼ਾ ਹੈ। ਇਸ ਲਈ ਲੋਕਾਂ ਨੂੰ ਵਧੇਰੇ ਧਿਆਨ ਰੱਖਣ ਲਈ ਕਿਹਾ ਗਿਆ ਹੈ।


